ਰਿਸ਼ਵਤ ਲੈਂਦਾ ਪਟਵਾਰੀ ਕਾਬੂ

0
145

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ-ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਪਿੰਡ ਢਪਈ ਦੇ ਹਰਜਾਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਉਸਦੀ ਪਤਨੀ ਦੇ ਨਾਂਅ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here