ਕਨਿਸ਼ਕ ਤ੍ਰਾਸਦੀ ਦੀ ਜਾਂਚ ਜਾਰੀ

0
141

ਓਟਵਾ : ਏਅਰ ਇੰਡੀਆ ਦੇ ਜਹਾਜ਼ ਨੂੰ ਧਮਾਕੇ ਨਾਲ ਉਡਾਉਣ ਦੀ ਜਾਂਚ ਚੱਲ ਰਹੀ ਹੈ। ਕੈਨੇਡੀਅਨ ਪੁਲਸ ਨੇ ਇਸ ਨੂੰ ਸਭ ਤੋਂ ਲੰਬੀ ਅਤੇ ਸਭ ਤੋਂ ਗੁੰਝਲਦਾਰ ਘਰੇਲੂ ਅੱਤਵਾਦ ਜਾਂਚ ਕਰਾਰ ਦਿੱਤਾ ਹੈ। ਬੰਬ ਧਮਾਕੇ ਦੀ 39ਵੀਂ ਬਰਸੀ 23 ਜੂਨ ਨੂੰ ਮਨਾਈ ਜਾ ਰਹੀ ਹੈ। ਮਾਂਟਰੀਅਲ-ਨਵੀਂ ਦਿੱਲੀ ਏਅਰ ਇੰਡੀਆ ਕਨਿਸ਼ਕ ਫਲਾਈਟ 182 ’ਚ 23 ਜੂਨ 1985 ਨੂੰ ਲੰਡਨ ਦੇ ਹੀਥਰੋ ਹਵਾਈ ਅੱਡੇ ’ਤੇ ਉਤਰਨ ਤੋਂ 45 ਮਿੰਟ ਪਹਿਲਾਂ ਧਮਾਕਾ ਹੋ ਗਿਆ ਸੀ, ਜਿਸ ਵਿਚ ਸਵਾਰ ਸਾਰੇ 329 ਲੋਕ ਮਾਰੇ ਗਏ, ਜਿਨ੍ਹਾਂ ਵਿਚ ਜ਼ਿਆਦਾਤਰ ਭਾਰਤੀ ਮੂਲ ਦੇ ਕੈਨੇਡੀਅਨ ਸਨ। 1984 ਵਿਚ ਅਪਰੇਸ਼ਨ ਬਲੂਸਟਾਰ ਦੇ ਬਦਲੇ ਵਜੋਂ ਇਸ ਬੰਬ ਧਮਾਕੇ ਦਾ ਦੋਸ਼ ਅੱਤਵਾਦੀਆਂ ’ਤੇ ਲਗਾਇਆ ਗਿਆ ਸੀ।
ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਦੇ ਅਸਿਸਟੈਂਟ ਕਮਿਸ਼ਨਰ ਡੇਵਿਡ ਟੇਬੋਲ ਨੇ ਇਸ ਬੰਬ ਧਮਾਕੇ ਨੂੰ ਸਭ ਤੋਂ ਭਿਆਨਕ ਦਹਿਸ਼ਤਗਰਦ ਕਾਰਵਾਈ ਕਰਾਰ ਦਿੱਤਾ। ਟੇਬੋਲ ਨੇ ਕਿਹਾ-ਏਅਰ ਇੰਡੀਆ ਦੀ ਜਾਂਚ ਸਭ ਤੋਂ ਲੰਬੀ ਅਤੇ ਯਕੀਨੀ ਤੌਰ ’ਤੇ ਸਭ ਤੋਂ ਗੁੰਝਲਦਾਰ ਘਰੇਲੂ ਅੱਤਵਾਦ ਜਾਂਚ ਵਿੱਚੋਂ ਇੱਕ ਹੈ। ਸਾਡੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here