ਪੇਪਰ ਲੀਕ ਕਰਨ ’ਤੇ 10 ਸਾਲ ਤੱਕ ਕੈਦ ਤੇ ਇੱਕ ਕਰੋੜ ਜੁਰਮਾਨਾ

0
152

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਗੜਬੜੀਆਂ ਅਤੇ ਬੇਨੇਮੀਆਂ ਨੂੰ ਰੋਕਣ ਦੇ ਉਦੇਸ਼ ਨਾਲ ਸਖਤ ਕਾਨੂੰਨ ਲਾਗੂ ਕੀਤਾ ਹੈ। ਇਸ ਕਾਨੂੰਨ ਤਹਿਤ ਦੋਸ਼ੀ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਮਹੀਨੇ ਪਹਿਲਾਂ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਬਿੱਲ 2024 ਨੂੰ ਮਨਜ਼ੂਰੀ ਦਿੱਤੀ ਸੀ। ਪਰਸੋਨਲ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਇਸ ਕਾਨੂੰਨ ਦੀਆਂ ਵਿਵਸਥਾਵਾਂ 21 ਜੂਨ ਤੋਂ ਲਾਗੂ ਹੋ ਗਈਆਂ ਹਨ। ਯੂ ਜੀ ਸੀ-ਨੈੱਟ 2024 ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਚੱਲ ਰਹੇ ਵਿਵਾਦ ਕਾਰਨ ਸਰਕਾਰ ਦੇ ਇਸ ਕਦਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਸੇ ਦੌਰਾਨ ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਨੀਟ-ਗ੍ਰੈਜੂਏਟ, ਯੂ ਜੀ ਸੀ-ਨੈੱਟ ਕਾਰਨ ਚੱਲ ਰਹੇ ਵਿਵਾਦ ਦੌਰਾਨ ਕੇਂਦਰ ਸਰਕਾਰ ਵੱਲੋਂ ਨਵੇਂ ਕਾਨੂੰਨ ਨੂੰ ਨੋਟੀਫਾਈ ਕਰਨਾ ਡੈਮੇਜ ਕੰਟਰੋਲ ਦੀ ਕੋਸ਼ਿਸ਼ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਇਸ ਕਾਨੂੰਨ ਦੀ ਲੋੜ ਸੀ, ਪਰ ਇਹ ਪੇਪਰ ਲੀਕ ਹੋਣ ਤੋਂ ਬਾਅਦ ਦੀ ਸਥਿਤੀ ਨੂੰ ਨਜਿੱਠਦਾ ਹੈ, ਜਦੋਂ ਕਿ ਇਹ ਯਕੀਨੀ ਬਣਾਉਣ ਲਈ ਕਾਨੂੰਨ ਅਤੇ ਪ੍ਰਕਿਰਿਆਵਾਂ ਦੀ ਲੋੜ ਹੈ ਕਿ ਪੇਪਰ ਲੀਕ ਨਾ ਹੋਵੇ।

LEAVE A REPLY

Please enter your comment!
Please enter your name here