ਈਟਾਨਗਰ : ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿਚ ਐਤਵਾਰ ਸਵੇਰੇ ਬੱਦਲ ਫਟਣ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ। ਕਈ ਥਾਵਾਂ ’ਤੇ ਜ਼ਮੀਨ ਖਿਸਕ ਗਈ ਤੇ ਲੋਕਾਂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ-415 ’ਤੇ ਪਾਣੀ ਭਰਨ ਕਾਰਨ ਕਈ ਵਾਹਨ ਫਸ ਗਏ ਹਨ।
ਮੌਸਮ ਵਿਭਾਗ ਨੇ ਐਤਵਾਰ ਮੱਧ ਪ੍ਰਦੇਸ਼ ਸਣੇ 11 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੱਧ ਪ੍ਰਦੇਸ਼ ਤੋਂ ਇਲਾਵਾ ਗੋਆ, ਕਰਨਾਟਕ, ਮਹਾਰਾਸ਼ਟਰ, ਕੇਰਲਾ, ਤਾਮਿਲਨਾਡੂ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤਿ੍ਰਪੁਰਾ ਅਤੇ ਪੱਛਮੀ ਬੰਗਾਲ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ ਵਿੱਚ ਪਿਛਲੇ ਇਕ ਹਫਤੇ ਤੋਂ ਮੀਂਹ ਪੈ ਰਿਹਾ ਹੈ।




