ਕਿਸਾਨ ਮੋਰਚੇ ਦੀ ਸਟੇਜ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼

0
204

ਪਟਿਆਲਾ : ਸ਼ੰਭੂ ਬਾਰਡਰ ’ਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਦੇ ਵਿਰੋਧੀ ਗਰੁੱਪ ਨੇ ਐਤਵਾਰ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸਟੇਜ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸਾਨਾਂ ਨੇ ਹਾਈਵੇ ਜਾਮ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਹ ਲੋਕ ਕਿਸਾਨਾਂ ਦੀ ਆੜ ’ਚ ਰੇਤ ਮਾਇਨਿੰਗ ਮਾਫੀਆ ਦੇ ਮੈਂਬਰ ਹਨ, ਜਿਨ੍ਹਾਂ ਅੰਦੋਲਨ ’ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਇਹ ਸਾਰਾ ਕੁਝ ਭਾਜਪਾ ਆਗੂਆਂ ਦੀ ਸ਼ਹਿ ’ਤੇ ਕੀਤਾ ਗਿਆ ਹੈ। ਉਨ੍ਹਾ ਭਾਜਪਾ ’ਤੇ ਗੁੰਡੇ ਭੇਜਣ ਦਾ ਦੋਸ਼ ਲਾਇਆ। ਉਨ੍ਹਾ ਦੋਸ਼ ਲਾਇਆ ਕਿ ਉਨ੍ਹਾ ਦੇ ਮੋਰਚੇ ਨੂੰ ਅਸਥਿਰ ਕਰਨ ਵਿਚ ਰਾਜ ਅਤੇ ਕੇਂਦਰੀ ਏਜੰਸੀਆਂ ਦਾ ਹੱਥ ਹੈ।

LEAVE A REPLY

Please enter your comment!
Please enter your name here