ਨੀਟ ’ਚ ਬੇਨੇਮੀਆਂ ਦੀ ਸੀ ਬੀ ਆਈ ਜਾਂਚ ਸ਼ੁਰੂ

0
136

ਨਵੀਂ ਦਿੱਲੀ : ਸੀ ਬੀ ਆਈ ਨੇ ਪੰਜ ਮਈ ਨੂੰ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂ ਜੀ ਕਰਵਾਉਣ ਵਿਚ ਬੇਨੇਮੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀ ਬੀ ਆਈ ਨੇ ਇਸ ਮਾਮਲੇ ਵਿਚ ਨਵਾਂ ਕੇਸ ਦਰਜ ਕੀਤਾ ਹੈ। ਲਗਭਗ 24 ਲੱਖ ਵਿਦਿਆਰਥੀਆਂ ਨੇ ਮੈਡੀਕਲ ਦਾਖਲਾ ਪ੍ਰੀਖਿਆ ਦਿੱਤੀ ਸੀ। ਨੀਟ ਪੇਪਰ ਲੀਕ ਹੋਣ ਦੇ ਮਾਮਲੇ ਵਿਚ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ। ਨੀਟ ਅਤੇ ਨੈੱਟ ਮੁਕਾਬਲਾ ਪ੍ਰੀਖਿਆਵਾਂ ’ਚ ਕਥਿਤ ਬੇਨੇਮੀਆਂ ਕਾਰਨ ਭਖੇ ਵਿਵਾਦ ਦਰਮਿਆਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਇੰਡੀਆ ਟਰੇਡ ਪ੍ਰੋਮੋਸ਼ਨ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਖਰੋਲਾ ਨੂੰ ਨਿਯਮਤ ਨਿਯੁਕਤੀ ਹੋਣ ਤੱਕ ਟੈਸਟਿੰਗ ਏਜੰਸੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

LEAVE A REPLY

Please enter your comment!
Please enter your name here