ਨਵੀਂ ਦਿੱਲੀ : ਕਥਿਤ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਕੇਸ ਵਿਚ ਟਰਾਇਲ ਕੋਰਟ ਵੱਲੋਂ ਦਿੱਤੀ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਵੱਲੋਂ ਅੰਤਰਮ ਰੋਕ ਲਾਉਣ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ’ਚ ਚੈਲਿੰਜ ਕਰ ਦਿੱਤਾ ਹੈ। ਟਰਾਇਲ ਕੋਰਟ ਨੇ 20 ਜੂਨ ਨੂੰ ਜ਼ਮਾਨਤ ਦਿੱਤੀ ਸੀ ਤੇ ਹਾਈ ਕੋਰਟ ਨੇ ਸ਼ੁੱਕਰਵਾਰ ਰਿਹਾਈ ਰੋਕ ਦਿੱਤੀ ਸੀ। ਜੇ ਹਾਈ ਕੋਰਟ ਰੋਕ ਨਾ ਲਾਉਦੀ ਤਾਂ ਕੇਜਰੀਵਾਲ ਨੇ ਸ਼ੁੱਕਰਵਾਰ ਤਿਹਾੜ ਜੇਲ੍ਹ ਵਿੱਚੋਂ ਬਾਹਰ ਆ ਜਾਣਾ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਉਹ ਪੂਰਾ ਰਿਕਾਰਡ ਦੇਖਣ ਤੋਂ ਬਾਅਦ ਸੋਮ-ਮੰਗਲ ਤੱਕ ਫੈਸਲਾ ਦੇਵੇਗੀ।





