34.1 C
Jalandhar
Friday, October 18, 2024
spot_img

ਪ੍ਰਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਨਿਕਲੇ

ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ, ਇਕਬਾਲ ਉੱਭੀ)
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਸੋਮਵਾਰ ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ ਸ਼ਟਰਾਂਵਾਲਾ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੂਰਾਲ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਜੂ ਅੰਗੂਰਾਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁੱਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਹਨ, ਕਿਉ ਜੋ ਪਾਰਟੀਆਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਕਬਾਲ ਚੰਦ ਦੇ ਪ੍ਰਸਤਾਵਕ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਸਨ, ਬਲਵਿੰਦਰ ਕੁਮਾਰ ਨੇ ਲੋੜੀਂਦੇ 10 ਪ੍ਰਸਤਾਵਕ ਪੇਸ਼ ਨਹੀ ਕੀਤੇ, ਮਹਿੰਦਰਪਾਲ ਨੇ ਨਾਮੀਨੇਸ਼ਨ ਫਾਰਮ 2-ਬੀ ’ਤੇ ਦਸਤਖਤ ਨਹੀਂ ਕੀਤੇ ਤੇ ਲੋੜੀੇਂਦੇ 10 ਪ੍ਰਸਤਾਵਕ ਵੀ ਨਹੀਂ ਸਨ। ਇਸ ਕਰਕੇ ਇਨ੍ਹਾ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।

Related Articles

LEAVE A REPLY

Please enter your comment!
Please enter your name here

Latest Articles