14.7 C
Jalandhar
Wednesday, December 11, 2024
spot_img

ਬੀ ਐੱਸ ਐੱਫ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਚੌਕਸੀ ਵਧਾਏ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)- ਬੀ ਐੱਸ ਐੱਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਐਤਵਾਰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾ ਦੀ ਸਰਕਾਰੀ ਰਿਹਾਇਸ਼ ‘ਚ ਮਿਲੇ | ਮੁੱਖ ਮੰਤਰੀ ਨੇ ਡੀ ਜੀ ਨੂੰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੀਆਂ ਸਰਹੱਦਾਂ ਉਤੇ ਚੌਕਸੀ ਵਧਾਉਣ ਲਈ ਜ਼ੋਰ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਕੰਡਿਆਲੀ ਤਾਰ ਪਾਰੋਂ ਹੁੰਦੀ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਮੱਦੇਨਜ਼ਰ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਣਗਿਣਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਤਸਕਰੀ ਨਾਲ ਸਖਤੀ ਨਾਲ ਸਿੱਝਣ ਦੀ ਲੋੜ ਹੈ, ਕਿਉਂਕਿ ਇਹ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ ਤੇ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਖੜ੍ਹਾ ਕਰ ਰਹੀ ਹੈ | ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ, ਕਿਉਂਕਿ ਸੂਬੇ ਵਿਚ ਰਤੀ ਭਰ ਵੀ ਨਸ਼ਾ ਉਗਾਇਆ ਨਹੀਂ ਜਾਂਦਾ, ਪਰ ਸੂਬਾ ਨਸ਼ਾ ਸਪਲਾਈ ਦਾ ਲਾਂਘਾ ਹੈ | ਇਸ ਲਈ ਸੂਬਾ ਦੇਸ਼ ‘ਚ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਖ਼ਤੀ ਨਾਲ ਲੜ ਰਿਹਾ ਹੈ |

Related Articles

LEAVE A REPLY

Please enter your comment!
Please enter your name here

Latest Articles