ਸ਼ੰਭੂ ਮੋਰਚੇ ’ਤੇ ਹੰਗਾਮਾ ਕਰਨ ਵਾਲਿਆਂ ਨੂੰ ਫੜਨ ਦੀ ਮੰਗ

0
131

ਚੰਡੀਗੜ੍ਹ : ਸ਼ੰਭੂ ਬਾਰਡਰ ’ਤੇ ਮੋਰਚਾ ਲਾਈ ਬੈਠੇ ਕਿਸਾਨਾਂ ਨੇ ਉੱਥੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗਿ੍ਰਫਤਾਰ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਮੰਗਲਵਾਰ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਹਮਾਇਤ ਵਾਲੇ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚੀ ਸੀ। ਕਿਸਾਨਾਂ ਨੇ ਐਤਵਾਰ ਦੋਸ਼ ਲਾਇਆ ਸੀ ਕਿ ਲੋਕਾਂ ਦੇ ਸਮੂਹ ਨੇ ਹੰਗਾਮਾ ਕਰਨ ਤੇ ਪ੍ਰਦਰਸ਼ਨ ਵਾਲੀ ਥਾਂ ’ਤੇ ਸਟੇਜ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।
ਦੂਜੇ ਪਾਸੇ ਸਮੂਹ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਸ ’ਚ ਅੰਬਾਲਾ ਦੇ ਵਪਾਰੀ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here