ਆਤਿਸ਼ੀ ਹਸਪਤਾਲ ਦਾਖਲ

0
166

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਹੈ ਕਿ ਹਸਪਤਾਲ ’ਚ ਭਰਤੀ ਹੋਣ ਤੋਂ ਬਾਅਦ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਹੋ ਗਈ ਹੈ। ਵਰਨਣਯੋਗ ਹੈ ਕਿ ਕੌਮੀ ਰਾਜਧਾਨੀ ਲਈ ਪਾਣੀ ਛੱਡਣ ਦੀ ਮੰਗ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੀ ਆਤਿਸ਼ੀ ਨੂੰ ਮੰਗਲਵਾਰ ਸਵੇਰੇ ਸਿਹਤ ਵਿਗੜਨ ਤੋਂ ਬਾਅਦ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ਦੇ ਐਮਰਜੰਸੀ ਆਈ ਸੀ ਯੂ ’ਚ ਦਾਖਲ ਕਰਵਾਇਆ ਗਿਆ। ਆਮ ਆਦਮੀ ਪਾਰਟੀ ਨੇ ਕਿਹਾ-ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਅੱਧੀ ਰਾਤ ਨੂੰ ਉਨ੍ਹਾ ਦਾ ਸ਼ੂਗਰ ਲੈਵਲ 43 ਅਤੇ ਤੜਕੇ 3 ਵਜੇ 36 ’ਤੇ ਆ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾ ਨੂੰ ਤੁਰੰਤ ਹਸਪਤਾਲ ’ਚ ਦਾਖਲ ਹੋਣ ਦੀ ਸਲਾਹ ਦਿੱਤੀ, ਉਨ੍ਹਾ ਨੇ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾਧਾ।

LEAVE A REPLY

Please enter your comment!
Please enter your name here