ਕੇਜਰੀਵਾਲ ਨੂੰ ਰਾਹਤ ਨਹੀਂ

0
148

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਮੰਗਲਵਾਰ ਪੱਕੀ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੀ ਅਗਵਾਈ ਵਾਲੀ ਛੁੱਟੀ ਵਾਲੀ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਈ ਡੀ ਵੱਲੋਂ ਪੇਸ਼ ਕੀਤੀ ਸਮੱਗਰੀ ਦਾ ਸਹੀ ਤਰ੍ਹਾਂ ਵਿਸ਼ਲੇਸ਼ਣ ਕਰਨ ’ਚ ਅਸਫਲ ਰਹੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਦੇ ਸਮੇਂ ਵਿਵੇਕ ਦੀ ਵਰਤੋਂ ਨਹੀਂ ਕੀਤੀ। ਬੈਂਚ ਨੇ ਇਹ ਵੀ ਕਿਹਾ ਕਿ ਹੇਠਲੀ ਅਦਾਲਤ ਨੂੰ ਈ ਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ।

LEAVE A REPLY

Please enter your comment!
Please enter your name here