ਜਲੰਧਰ ਪੱਛਮੀ ਉਪ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ’ਚ

0
255

ਜਲੰਧਰ (ਸ਼ੈਲੀ ਐਲਬਰਟ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਨਾਮਜ਼ਦਗੀ ਵਾਪਸ ਲੈਣ ਵਾਲੇ ਦਿਨ ਆਜ਼ਾਦ ਉਮੀਦਵਾਰ ਅਮਿਤ ਕੁਮਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ। ਇਸ ਤਰ੍ਹਾਂ ਜ਼ਿਮਨੀ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।
15 ਉਮੀਦਵਾਰ ਵਿੱਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੂਰਾਲ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਹਨ।
10 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ ਕੁੱਲ 1,71,482 ਵੋਟਰਾਂ ਵੱਲੋਂ 181 ਪੋਲਿੰਗ ਬੂਥਾਂ ’ਤੇ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।

LEAVE A REPLY

Please enter your comment!
Please enter your name here