ਕੇਜਰੀਵਾਲ ਦਾ ਤਿੰਨ ਦਿਨਾ ਰਿਮਾਂਡ

0
142

ਨਵੀਂ ਦਿੱਲੀ : ਵਿਸ਼ੇਸ਼ ਜੱਜ ਨੇ ਬੁੱਧਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀ ਬੀ ਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾ ਕੇਜਰੀਵਾਲ ਨੂੰ ਰਿਮਾਂਡ ਖਤਮ ਹੋਣ ’ਤੇ 29 ਜੂਨ ਦੀ ਸ਼ਾਮ 7 ਵਜੇ ਮੁੜ ਪੇਸ਼ ਕਰਨ ਦਾ ਹੁਕਮ ਦਿੱਤਾ।
ਕੇਜਰੀਵਾਲ ਨੂੰ ਬੁੱਧਵਾਰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀ ਬੀ ਆਈ ਨੇ ਪੁੱਛ-ਪੜਤਾਲ ਲਈ ਹਿਰਾਸਤ ਦੀ ਮੰਗ ਕੀਤੀ। ਸੀ ਬੀ ਆਈ ਨੇ ਗਿ੍ਰਫਤਾਰੀ ਤੋਂ ਪਹਿਲਾਂ ਮੰਗਲਵਾਰ ਸ਼ਾਮ ਤਿਹਾੜ ਜੇਲ੍ਹ ’ਚ ਵੀ ਕੇਜਰੀਵਾਲ ਤੋਂ ਪੁੱਛ-ਪੜਤਾਲ ਕੀਤੀ ਸੀ। ਕੇਜਰੀਵਾਲ ਦੇ ਵਕੀਲ ਵਿਕਰਮ ਚੌਧਰੀ ਨੇ ਗਿ੍ਰਫਤਾਰੀ ’ਤੇ ਸਵਾਲ ਉਠਾਉਦਿਆਂ ਕਿਹਾ ਕਿ ਸੀ ਬੀ ਆਈ ਨੇ ਪੱਖਪਾਤੀ ਤਰੀਕੇ ਨਾਲ ਕੰਮ ਕੀਤਾ ਹੈ। ਪੇਸ਼ੀ ਦੌਰਾਨ ਕੇਜਰੀਵਾਲ ਦਾ ਸ਼ੂਗਰ ਲੈਵਲ ਡਿੱਗ ਗਿਆ। ਉਨ੍ਹਾ ਨੂੰ ਚਾਹ ਅਤੇ ਬਿਸਕੁਟ ਖੁਆਉਣ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾ ਨਾਲ ਪਤਨੀ ਸੁਨੀਤਾ ਕੇਜਰੀਵਾਲ ਵੀ ਮੌਜੂਦ ਹਨ। ਇਸੇ ਦੌਰਾਨ ਸੁਨੀਤਾ ਕੇਜਰੀਵਾਲ ਨੇ ਮੁੱਖ ਮੰਤਰੀ ਦੀ ਗਿ੍ਰਫਤਾਰੀ ਨੂੰ ਤਾਨਾਸ਼ਾਹੀ ਵਾਲਾ ਕਦਮ ਦੱਸਿਆ ਹੈ। ਉਨ੍ਹਾ ਕਿਹਾ ਕਿ ਪੂਰਾ ਸਿਸਟਮ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਬੰਦਾ ਜੇਲ੍ਹ ਤੋਂ ਬਾਹਰ ਨਾ ਆਵੇ, ਇਹ ਕਾਨੂੰਨ ਨਹੀਂ ਹੈ। ਇਹ ਤਾਨਾਸ਼ਾਹੀ ਹੈ, ਇਹ ਐਮਰਜੈਂਸੀ ਹੈ।

LEAVE A REPLY

Please enter your comment!
Please enter your name here