27.5 C
Jalandhar
Friday, October 18, 2024
spot_img

ਹਰਮਨਪ੍ਰੀਤ ਸਿੰਘ ਕਪਤਾਨ ਤੇ ਹਾਰਦਿਕ ਸਿੰਘ ਉਪ ਕਪਤਾਨ

ਨਵੀਂ ਦਿੱਲੀ : ਹਾਕੀ ਇੰਡੀਆ ਨੇ ਅਗਲੇ ਮਹੀਨੇ ਹੋਣ ਵਾਲੀਆਂ ਪੈਰਿਸ ਉਲੰਪਿਕ ਗੇਮਜ਼ ਲਈ 16 ਮੈਂਬਰੀ ਪੁਰਸ਼ ਟੀਮ ਦਾ ਐਲਾਨ ਕਰਦਿਆਂ ਹਰਮਨਪ੍ਰੀਤ ਸਿੰਘ ਨੂੰ ਕਪਤਾਨ ਅਤੇ ਹਾਰਦਿਕ ਸਿੰਘ ਨੂੰ ਉਪ ਕਪਤਾਨ ਨਿਯੁਕਤ ਕੀਤਾ ਹੈ। ਭਾਰਤ ਨੂੰ ਗਰੁੱਪ ਬੀ ’ਚ ਰੱਖਿਆ ਗਿਆ ਹੈ, ਜਿਸ ’ਚ ਮੌਜੂਦਾ ਚੈਂਪੀਅਨ ਬੈਲਜੀਅਮ, ਆਸਟਰੇਲੀਆ, ਅਰਜਨਟੀਨਾ, ਨਿਊਜ਼ੀਲੈਂਡ ਅਤੇ ਆਇਰਲੈਂਡ ਹਨ। ਪੂਲ ਦੀ ਅੰਕ ਸੂਚੀ ’ਚ ਸਿਖਰਲੀਆਂ ਚਾਰ ਟੀਮਾਂ ਕੁਆਰਟਰ ਫਾਈਨਲ ’ਚ ਪਹੁੰਚ ਜਾਣਗੀਆਂ। ਟੀਮ ਇੰਡੀਆ 27 ਜੁਲਾਈ ਨੂੰ ਨਿਊਜ਼ੀਲੈਂਡ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਇਸ ਤੋਂ ਬਾਅਦ 29 ਜੁਲਾਈ ਨੂੰ ਅਰਜਨਟੀਨਾ ਨਾਲ ਮੁਕਾਬਲਾ ਹੋਵੇਗਾ। ਭਾਰਤ 30 ਜੁਲਾਈ ਨੂੰ ਆਇਰਲੈਂਡ, 1 ਅਗਸਤ ਨੂੰ ਬੈਲਜੀਅਮ ਅਤੇ 2 ਅਗਸਤ ਨੂੰ ਆਸਟਰੇਲੀਆ ਨਾਲ ਭਿੜੇਗਾ। ਭਾਰਤ ਦੀ ਟੀਮ : ਗੋਲਕੀਪਰ : ਸ੍ਰੀਜੇਸ, ਡਿਫੈਂਡਰ : ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ, ਸੁਮਿਤ, ਸੰਜੈ, ਮਿਡਫੀਲਡਰ : ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਫਾਰਵਰਡ : ਅਭਿਸ਼ੇਕ, ਲਵਜੀਤ ਕੁਮਾਰ, ਸੁਖਜੀਤ ਕੁਮਾਰ, ਮਨਦੀਪ ਸਿੰਘ ਤੇ ਗੁਰਜੰਟ ਸਿੰਘ , ਬਦਲਵੇਂ ਖਿਡਾਰੀ : ਨੀਲਕਾਂਤ ਸ਼ਰਮਾ, ਜੁਗਰਾਜ ਸਿੰਘ ਤੇ ਕਿ੍ਰਸ਼ਨ ਬਹਾਦਰ ਪਾਠਕ।

Related Articles

LEAVE A REPLY

Please enter your comment!
Please enter your name here

Latest Articles