ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ ਗਏ

0
188

ਨਵੀਂ ਦਿੱਲੀ : ਭਾਜਪਾ ਦੇ ਸਾਂਸਦ ਤੇ ਐੱਨ ਡੀ ਏ ਦੇ ਉਮੀਦਵਾਰ ਓਮ ਬਿਰਲਾ ਨੂੰ ਬੁੱਧਵਾਰ ਜ਼ਬਾਨੀ ਵੋਟਾਂ ਨਾਲ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਲਗਾਤਾਰ ਦੂਜੀ ਵਾਰ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੀਕਰ ਦੇ ਅਹੁਦੇ ਲਈ ਬਿਰਲਾ ਦੇ ਨਾਂਅ ਦਾ ਪ੍ਰਸਤਾਵ ਰੱਖਿਆ, ਜਿਸ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਾਈਦ ਕੀਤੀ। ਇਸ ਪ੍ਰਸਤਾਵ ਨੂੰ ਪ੍ਰੋ-ਟੈੱਮ ਸਪੀਕਰ ਭਰਤਹਰੀ ਮਹਿਤਾਬ ਵੱਲੋਂ ਸਦਨ ’ਚ ਵੋਟਿੰਗ ਲਈ ਰੱਖਿਆ ਗਿਆ ਸੀ ਅਤੇ ਸਦਨ ਨੇ ਇਸ ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕਰ ਦਿੱਤਾ। ਇਸ ਤੋਂ ਬਾਅਦ ਮਹਿਤਾਬ ਨੇ ਬਿਰਲਾ ਦੇ ਸਪੀਕਰ ਚੁਣੇ ਜਾਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਬਿਰਲਾ ਨੂੰ ਸਪੀਕਰ ਦੀ ਕੁਰਸੀ ਤੱਕ ਲੈ ਕੇ ਗਏ। ਇਸ ਤੋਂ ਪਹਿਲਾਂ ਮੋਦੀ ਤੇ ਰਾਹੁਲ ਨੇ ਹੱਥ ਮਿਲਾਇਆ। ਜਦੋਂ ਬਿਰਲਾ ਨੇ ਅਹੁਦਾ ਸੰਭਾਲਿਆ ਤਾਂ ਮੋਦੀ, ਰਾਹੁਲ ਗਾਂਧੀ ਅਤੇ ਰਿਜਿਜੂ ਨੇ ਉਨ੍ਹਾ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here