ਨਵੀਂ ਦਿੱਲੀ : ਨੀਟ ਯੂ ਜੀ ਪੇਪਰ ਲੀਕ ਮਾਮਲੇ ਵਿਚ ਸੀ ਬੀ ਆਈ ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਕਥਿਤ ਤੌਰ ’ਤੇ ਉਮੀਦਵਾਰਾਂ ਨੂੰ ਸੁਰੱਖਿਅਤ ਥਾਂ ਮੁਹੱਈਆ ਕਰਵਾਈ, ਜਿੱਥੇ ਉਨ੍ਹਾਂ ਨੂੰ ਪ੍ਰੀਖਿਆ ਪੱਤਰ ਅਤੇ ਉੱਤਰ ਪੱਤਰੀਆਂ ਦਿੱਤੀਆਂ ਗਈਆਂ। ਪੇਪਰ ਲੀਕ ਮਾਮਲੇ ਵਿਚ ਸੀ ਬੀ ਆਈ ਵੱਲੋਂ 6 ਐੱਫ ਆਈ ਆਰ ਦਰਜ ਕੀਤੀਆਂ ਗਈਆਂ ਹਨ।




