ਵਡੋਦਰਾ : ਵਿਸ਼ਵ ਯੋਗ ਦਿਵਸ ਵਾਲੇ ਦਿਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ’ਤੇੇ ਅੰਮਿ੍ਰਤਸਰ ਪੁਲਸ ਵੱਲੋਂ ਐੱਫ ਆਈ ਆਰ ਦਰਜ ਕਰਕੇ ਤਲਬ ਕਰਨ ਤੋਂ ਬਾਅਦ ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੇ ਕਿਹਾ ਹੈ ਕਿ ਉਹ ਕਾਨੂੰਨੀ ਲੜਾਈ ਲੜਨ ਲਈ ਤਿਆਰ ਹੈ। ਅਰਚਨਾ ਮਕਵਾਨਾ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ’ਚ ਉਹ ਕਹਿੰਦੀ ਹੋਈ ਨਜ਼ਰ ਆ ਰਹੀ ਹੈਮੇਰੀ ਲੀਗਲ ਟੀਮ ਹਰ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੇ ਲਈ ਤਿਆਰ ਹੈ। ਜਦੋਂ ਮੈਂ ਯੋਗਾ ਕਰ ਰਹੀ ਸੀ ਤਾਂ ਸਾਰੇ ਸਿੱਖ ਉੱਥੇ ਮੌਜੂਦ ਸੀ, ਸਾਰੇ ਫੋਟੋ ਕਲਿੱਕ ਕਰਵਾ ਰਹੇ ਸੀ ਤਾਂ ਮੈਂ ਵੀ ਕੁਝ ਗਲਤ ਨਾ ਦੇਖਦੇ ਹੋਏ ਤਸਵੀਰਾਂ ਖਿੱਚੀਆਂ। ਉੱਥੇ ਖੜ੍ਹੇ ਕਿਸੇ ਵੀ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਠੇਸ ਨਹੀਂ ਪਹੁੰਚੀ, ਪਰ ਸੱਤ ਸਮੁੰਦਰ ਪਾਰ ਕਿਸੇ ਨੇ ਮਹਿਸੂਸ ਕੀਤਾ ਕਿ ਮੈਂ ਕੁਝ ਗਲਤ ਕੀਤਾ ਹੈ ਤਾਂ ਉਸ ਨੇ ਮੇਰੀ ਤਸਵੀਰ ਨੈਗੇਟਿਵ ਤਰੀਕੇ ਨਾਲ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਮੇਰੇ ਖਿਲਾਫ ਸ਼੍ਰੋਮਣੀ ਕਮੇਟੀ ਨੇ ਬੇਬੁਨਿਆਦ ਐੱਫ ਆਈ ਆਰ ਦਰਜ ਕਰਵਾ ਦਿੱਤੀ। ਮੇਰੇ ਖਿਲਾਫ ਇਹ ਬੇਕਾਰ ਐੱਫ ਆਈ ਆਰ ਰੱਦ ਕੀਤੀ ਜਾਵੇ ਨਹੀਂ ਤਾਂ ਮੈਂ ਅਤੇ ਮੇਰੀ ਕਾਨੂੰਨੀ ਟੀਮ ਹਰ ਤਰ੍ਹਾਂ ਦੀ ਲੜਾਈ ਲੜਨ ਦੇ ਲਈ ਤਿਆਰ ਹਾਂ।



