‘ਆਪ’ ਸਾਂਸਦਾਂ ਦਾ ਡਿਕਟੇਟਰਸ਼ਿਪ ਖਿਲਾਫ ਪੋ੍ਰਟੈੱਸਟ

0
212

ਨਵੀਂ ਦਿੱਲੀ/ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸਾਂਸਦਾਂ ਨੇ ਵੀਰਵਾਰ ਸੰਸਦ ਦੇ ਬਾਹਰ ਪ੍ਰੋਟੈੱਸਟ ਕਰਕੇ ਕਿਹਾ ਕਿ ਜਾਂਚ ਏਜੰਸੀਆਂ ਦੀ ਘੋਰ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਲੋਕ ਸਭਾ ਤੇ ਰਾਜ ਸਭਾ ਦੇ ਪਾਰਟੀ ਮੈਂਬਰਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ। ਸੰਗਰੂਰ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਜਮਹੂਰੀਅਤ ਤੇ ਸੰਵਿਧਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ, ਪਰ ਹਕੀਕਤ ਵਿਚ ਸੰਵਿਧਾਨ ਤੇ ਜਮਹੂਰੀਅਤ ਨੂੰ ਮਧੋਲਿਆ ਜਾ ਰਿਹਾ ਹੈ। ਕੇਜਰੀਵਾਲ ਨੂੰ ਸੀ ਬੀ ਆਈ ਨੇ ਉਦੋਂ ਗਿ੍ਰਫਤਾਰ ਕੀਤਾ, ਜਦੋਂ ਉਨ੍ਹਾ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਇਹ ਡਿਕਟੇਟਰਸ਼ਿਪ ਦੀ ਵੱਡੀ ਮਿਸਾਲ ਹੈ।
ਉਹਨਾ ਕਿਹਾ ਕਿ ਦਿੱਲੀ ਤੋਂ ਲੈ ਕੇ ਪੱਛਮੀ ਬੰਗਾਲ, ਝਾਰਖੰਡ ਅਤੇ ਮਹਾਰਾਸ਼ਟਰ ਤੱਕ ਜਾਂਚ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਹੋ ਰਹੀ ਹੈ। ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਝਾਰਖੰਡ ਦੇ ਮੌਜੂਦਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਸਾਡੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗਿ੍ਰਫ਼ਤਾਰ ਕਰਕੇ ਲਗਭਗ ਦੋ ਸਾਲਾਂ ਤੋਂ ਜੇਲ੍ਹ ਵਿੱਚ ਰੱਖਿਆ ਗਿਆ ਹੈ।
‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਛੇ ਮਹੀਨੇ ਤੱਕ ਬਿਨਾਂ ਵਜ੍ਹਾ ਜੇਲ੍ਹ ਵਿੱਚ ਰੱਖਿਆ ਗਿਆ। ਇਹ ਦੇਸ਼ ਦੇ ਲੋਕਤੰਤਰ ਲਈ ਬਹੁਤ ਖ਼ਤਰਨਾਕ ਹੈ।ਮੀਤ ਹੇਅਰ ਨੇ ਕਿਹਾ ਕਿ ਉਹਨਾ ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ਆਪਣੀ ਪਾਰਟੀ ਦੇ ਪੱਧਰ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।‘ਇੰਡੀਆ’ ਗੱਠਜੋੜ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁੱਦੇ ’ਤੇ ਉਨ੍ਹਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਸ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here