ਅੰਮਿ੍ਤਸਰ (ਜਸਬੀਰ ਪੱਟੀ, ਨਰਿੰਦਰਜੀਤ ਸਿੰਘ, ਕੰਵਲਜੀਤ ਸਿੰਘ)-ਪੰਜਾਬ ਪੁਲਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ¢ਡੀ ਜੀ ਪੀ ਪੰਜਾਬ ਗÏਰਵ ਯਾਦਵ ਨੇ ਦੱਸਿਆ ਕਿ ਏ ਡੀ ਸੀ ਪੀ ਸਿਟੀ-2 ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ¢ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠÏਲ ਜ਼ਿਲ੍ਹਾ ਅੰਮਿ੍ਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ¢ ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ ਐਸ ਘਰਿੰਡਾ ਦੇ ਕਤਲ ਕੇਸ ਵਿੱਚ ਭਗÏੜਾ ਐਲਾਨਿਆ ਹੋਇਆ ਸੀ¢ਪੁਲਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ¢ਥਾਣਾ ਰਣਜੀਤ ਐਵੀਨਿਊ ਦੀਆਂ ਪੁਲਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ‘ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮਿ੍ਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ¢ ਪੁਲਸ ਟੀਮਾਂ ਨੇ ਉਸ ਦੀ ਫÏਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ |
ਪੁਲਸ ਕਮਿਸ਼ਨਰ ਅੰਮਿ੍ਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ¢




