24 C
Jalandhar
Thursday, September 19, 2024
spot_img

‘ਆਪ’ ਆਗੂਆਂ ਨੇ ਮੋਦੀ ਦਾ ਪੁਤਲਾ ਫੂਕਿਆ

ਜਲੰਧਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੀ ਬੀ ਆਈ ਵੱਲੋਂ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਨੇ ਸ਼ਨੀਵਾਰ ਜਲੰਧਰ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ਗਿ੍ਰਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਈ ਡੀ ਅਤੇ ਸੀ ਬੀ ਆਈ ਦੀ ਦੁਰਵਰਤੋਂ ਕਰਕੇ ਕੇਜਰੀਵਾਲ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।ਧਰਨੇ ਵਿੱਚ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਦਰਜਨਾਂ ਵਿਧਾਇਕਾਂ, ਮੰਤਰੀਆਂ, ਸੰਸਦ ਮੈਂਬਰਾਂ, ਪਾਰਟੀ ਅਧਿਕਾਰੀਆਂ, ਚੇਅਰਮੈਨਾਂ ਅਤੇ ਹਜ਼ਾਰਾਂ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੀ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।ਪਾਰਟੀ ਦੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ, ਮੰਤਰੀ ਡਾ. ਬਲਬੀਰ ਸਿੰਘ, ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਲਾਲ ਚੰਦ ਕਟਾਰੂ ਚੱਕ ਤੇ ਪਾਰਟੀ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੀ ਬੀ ਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਈ ਡੀ ਅਤੇ ਸੀ ਬੀ ਆਈ ਕੋਲ ਅਰਵਿੰਦ ਕੇਜਰੀਵਾਲ ਖਿਲਾਫ ਕੋਈ ਸਬੂਤ ਨਹੀਂ।
ਉਹਨਾ ਨੂੰ ਇਕ ਸਾਜ਼ਿਸ਼ ਤਹਿਤ ਜਾਣਬੁੱਝ ਕੇ ਜੇਲ੍ਹ ਵਿਚ ਰੱਖਿਆ ਗਿਆ ਹੈ। ਇਹ ਤਾਨਾਸ਼ਾਹੀ ਦਾ ਸਿਖਰ ਹੈ। ਪਾਰਟੀ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਪੁਲਸ ਨੇ ਧਰਨੇ ਲਈ ਭਾਜਪਾ ਦਫ਼ਤਰ ਜਾ ਰਹੇ ‘ਆਪ’ ਆਗੂਆਂ ਤੇ ਵਰਕਰਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ।

Related Articles

LEAVE A REPLY

Please enter your comment!
Please enter your name here

Latest Articles