ਮਮਤਾ ਮਾਲੀ ਸਥਿਤੀ ’ਤੇ ਵ੍ਹਾਈਟ ਪੇਪਰ ਲਿਆਵੇ : ਰਾਜਪਾਲ

0
165

ਕੋਲਕਾਤਾ : ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਨੇ ਸੂਬੇ ਦੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਹਾ ਮਮਤਾ ਬੈਨਰਜੀ ਸਰਕਾਰ ਨੂੰ ਆਰਥਕ ਹਾਲਾਤ ਬਾਰੇ ਵ੍ਹਾਈਟ ਪੇਪਰ ਲਿਆਉਣ ਨੂੰ ਕਿਹਾ ਹੈ। ਰਾਜਪਾਲ ਨੇ ਬੀਤੇ ਦਿਨ ਨਵੀਂ ਦਿੱਲੀ ’ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾ ਦਾ ਇਹ ਬਿਆਨ ਆਇਆ।
ਰਾਜ ਭਵਨ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈਆਰਥਕ ਹਾਲਾਤ ਗੰਭੀਰ ਹੋਣ ਦੇ ਮੱਦੇਨਜ਼ਰ ਰਾਜਪਾਲ ਨੇ ਸੰਵਿਧਾਨ ਦੀ ਧਾਰਾ 167 ਤਹਿਤ ਮਿਲੇ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨ ਦੀ ਧਾਰਾ 166 ਤਹਿਤ ਪੱਛਮੀ ਬੰਗਾਲ ਦੇ ਕਾਰਜ ਨਿਯਮ 30 ਮੁਤਾਬਕ ਮੰਤਰੀ ਮੰਡਲ ਮੂਹਰੇ ਸੂਬੇ ਦੇ ਵਿੱਤੀ ਹਾਲਾਤ ਬਾਰੇ ਇਕ ਵਿਸਥਾਰਤ ਰਿਪੋਰਟ ਪੇਸ਼ ਕਰਨ ਅਤੇ ਸੂਬੇ ਦੇ ਲੋਕਾਂ ਦੀ ਜਾਣਕਾਰੀ ਵਾਸਤੇ ਇਕ ਵ੍ਹਾਈਟ ਪੇਪਰ ਜਾਰੀ ਕਰਨ।

LEAVE A REPLY

Please enter your comment!
Please enter your name here