25.8 C
Jalandhar
Monday, September 16, 2024
spot_img

ਲੰਡਾ ਗੈਂਗ ਦੇ 5 ਸ਼ੂਟਰ ਗਿ੍ਰਫਤਾਰ

ਜਲੰਧਰ (ਸ਼ੈਲੀ ਐਲਬਰਟ)-ਜਲੰਧਰ ਪੁਲਸ ਕਮਿਸ਼ਨਰੇਟ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਸ ਕਮਿਸ਼ਨਰੇਟ ਨੇ ਖੌਫਨਾਕ ਲੰਡਾ ਗਰੋਹ ਦੇ ਪੰਜ ਨਿਸ਼ਾਨੇਬਾਜ਼ਾਂ ਨੂੰ ਗਿ੍ਰਫਤਾਰ ਕੀਤਾ ਹੈ, ਜੋ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੁਪਾਰੀ ਕਤਲਾਂ ਅਤੇ ਫਿਰੌਤੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਜਤਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੁਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਭੁਪਿੰਦਰ ਸਿੰਘ ਉਰਫ਼ ਬੰਟੀ ਅਤੇ ਜਗਰੂਪ ਸਿੰਘ ਉਰਫ਼ ਜੋਪਾ ਨੂੰ ਗਿ੍ਰਫ਼ਤਾਰ ਕੀਤਾ ਸੀ। ਪੁੱਛਗਿੱਛ ਦੇ ਆਧਾਰ ’ਤੇ ਪੁਲਸ ਨੇ ਲੰਡਾ ਗਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰੋੜੀਵਾਲ, ਥਾਣਾ ਚੋਹਲਾ ਸਾਹਿਬ ਤਰਨ ਤਾਰਨ, ਗੁਰਸ਼ਰਨ ਸਿੰਘ ਪੁੱਤਰ ਲੇਟ ਬਲਵਿੰਦਰ ਸਿੰਘ ਵਾਸੀ ਪਿੰਡ ਰੋੜੀਵਾਲ, ਥਾਣਾ ਚੋਹਲਾ ਸਾਹਿਬ, ਤਰਨ ਤਾਰਨ, ਹਰਮਨਜੀਤ ਸਿੰਘ ਉਰਫ ਹਰਮਨ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਟਾਂਡਾ, ਥਾਣਾ ਗੋਇੰਦਵਾਲ ਸਾਹਿਬ, ਤਰਨ ਤਾਰਨ, ਗੁਰਬਾਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗੰਟੀ ਥੜ੍ਹ ਜ਼ਿਲਾ ਤਰਨ ਤਾਰਨ ਅਤੇ ਅੰਮਿ੍ਰਤਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਰੋੜੀਵਾਲ, ਹਰੀਕੇ ਪੱਤਣ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਸ਼ਰਮਾ ਨੇ ਦੱਸਿਆ ਕਿ 30 ਬੋਰ ਦੇ ਤਿੰਨ ਪਿਸਤੌਲ, ਦੋ ਕਾਰਤੂਸ ਸਮੇਤ ਉਨ੍ਹਾਂ ਕੋਲੋਂ 32 ਬੋਰ ਦਾ ਇੱਕ ਰਿਵਾਲਵਰ ਬਰਾਮਦ ਕੀਤਾ ਗਿਆ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜਸ਼ਨਪ੍ਰੀਤ ਸਿੰਘ ਲਖਬੀਰ ਲੰਡਾ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਦਰਾਮਦ ਕਰਦਾ ਸੀ, ਹਥਿਆਰਾਂ ਦੀ ਸਪਲਾਈ ਕਰਦਾ ਸੀ ਅਤੇ ਲਖਬੀਰ ਸਿੰਘ ਦੇ ਨਿਰਦੇਸ਼ਾਂ ’ਤੇ ਜਾਸੂਸੀ ਕਰਦਾ ਸੀ। ਉਹ ਕਤਲ ਨਾਲ ਸੰਬੰਧਤ ਕੁਝ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਵੀ ਯੋਜਨਾ ਬਣਾ ਰਿਹਾ ਸੀ। ਉਨ੍ਹਾ ਦੱਸਿਆ ਕਿ ਗੁਰਸ਼ਰਨ ਸਿੰਘ ਵੀ ਜਸ਼ਨਪ੍ਰੀਤ ਸਿੰਘ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸ ਦੀ ਜਾਂਚ ਦੌਰਾਨ ਪੁਲਸ ਨੇ ਉਸ ਦੇ ਕਬਜ਼ੇ ਵਿੱਚੋਂ ਕੁਝ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਹਰਮਨਜੀਤ ਸਿੰਘ ਉਰਫ਼ ਹਰਮਨ ਲਖਬੀਰ ਸਿੰਘ ਲੰਡਾ ਨਾਲ ਜੁੜਿਆ ਹੋਇਆ ਸੀ ਅਤੇ ਤਰਨ ਤਾਰਨ, ਅੰਮਿ੍ਰਤਸਰ ਅਤੇ ਜਲੰਧਰ ਵਿੱਚ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਵਿੱਚ ਸ਼ਾਮਲ ਸੀ। ਅੰਮਿ੍ਰਤਪਾਲ ਸਿੰਘ ਲਖਬੀਰ ਸਿੰਘ ਉਰਫ਼ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ਅਨੁਸਾਰ ਉਸ ਦੇ ਨਾਲ ਹੀ ਗੰਭੀਰ ਅਪਰਾਧਾਂ ਨਾਲ ਸੰਬੰਧਤ ਹੋਰ ਅਪਰਾਧਿਕ ਸਾਜ਼ਿਸ਼ਾਂ ਨੂੰ ਅੰਜਾਮ ਦਿੰਦਾ ਸੀ। ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਅੱਠ ਗਿ੍ਰਫ਼ਤਾਰੀਆਂ ਹੋ ਚੁੱਕੀਆਂ ਹਨ।

Related Articles

LEAVE A REPLY

Please enter your comment!
Please enter your name here

Latest Articles