25.8 C
Jalandhar
Monday, September 16, 2024
spot_img

ਲਾਡੋਵਾਲ ਟੋਲ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਐਨ ਐਚ ਏ ਆਈ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਐਨ ਐਚ ਏ ਆਈ ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਸਣੇ ਚਾਰ ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਕਿਹਾ ਕਿ ਵਾਰ-ਵਾਰ ਟੋਲ ਪਲਾਜ਼ਿਆਂ ’ਤੇ ਕਬਜ਼ਾ ਕਰਕੇ ਬੰਦ ਕਰਵਾਏ ਜਾ ਰਹੇ ਹਨ। ਸੂਬਾ ਸਰਕਾਰ ਦੇ ਮੰਤਰੀ ਵੀ ਇਸ ਪ੍ਰਦਰਸ਼ਨ ’ਚ ਸ਼ਾਮਲ ਹਨ। ਇਸ ਤਰ੍ਹਾਂ ਟੋਲ ਬੰਦ ਕਰਕੇ ਨਾ ਸਿਰਫ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਬਲਕਿ ਇਸ ਨਾਲ ਖਜ਼ਾਨੇ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਉਸ ਨੇ ਕਿਹਾ ਹੈ ਕਿ ਇਨ੍ਹਾਂ ਟੋਲਾਂ ’ਤੇ ਟਰੈਕਟਰ-ਟਰਾਲੀ ਪਹਿਲਾਂ ਹੀ ਮੁਫਤ ਹਨ, ਇਸ ਦੇ ਬਾਵਜੂਦ ਇਸ ਨੂੰ ਮੁੱਦਾ ਬਣਾਇਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।
ਕੇਜਰੀਵਾਲ ਹਾਈ ਕੋਰਟ ਪੁੱਜੇ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸੰਬੰਧਤ ਭਿ੍ਰਸ਼ਟਾਚਾਰ ਦੇ ਇਕ ਮਾਮਲੇ ’ਚ ਸੀ ਬੀ ਆਈ ਵੱਲੋਂ ਆਪਣੀ ਗਿ੍ਰਫਤਾਰੀ ਨੂੰ ਸੋਮਵਾਰ ਦਿੱਲੀ ਹਾਈ ਕੋਰਟ ’ਚ ਚੁਣੌਤੀ ਦਿੱਤੀ।
ਜਿੱਤ ਦੀ ਖੁਸ਼ੀ ਮਨਾਉਦਿਆਂ ਮੌਤ
ਜਬਲਪੁਰ : ਭਾਰਤੀ ਟੀਮ ਵੱਲੋਂ ਟੀ 20 ਵਿਸ਼ਵ ਕੱਪ ਜਿੱਤਣ ਦੀ ਖੁਸ਼ੀ ਮੌਕੇ ਪਟਾਕੇ ਚਲਾਉਣ ਦੌਰਾਨ ਵਾਪਰੇ ਹਾਦਸੇ ਵਿਚ ਪੰਜ ਸਾਲ ਦੇ ਬੱਚੇ ਦੀ ਮੌਤ ਹੋ ਗਈ। ਕੁੱਝ ਬੱਚਿਆਂ ਨੇ ਪਟਾਕੇ ਉੱਪਰ ਸਟੀਲ ਦਾ ਗਿਲਾਸ ਰੱਖ ਦਿੱਤਾ, ਜਿਸ ਦੇ ਫਟਣ ਕਾਰਨ ਸਟੀਲ ਦੇ ਟੁਕੜੇ ਹੋਏ ਅਤੇ ਇੱਕ ਟੁਕੜਾ ਦੀਪਕ ਦੇ ਪੇਟ ਵਿਚ ਜਾ ਲੱਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਚੁਣੌਤੀਆਂ ਦੇ ਟਾਕਰੇ ਲਈ ਫੌਜ ਪੂਰੀ ਤਰ੍ਹਾਂ ਤਿਆਰ
ਨਵੀਂ ਦਿੱਲੀ : ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬੀ ਲੱਦਾਖ ’ਚ ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਵਿਚਾਲੇ ਸੋਮਵਾਰ ਕਿਹਾ ਕਿ ਭਾਰਤੀ ਫੌਜ ਮੌਜੂਦਾ ਤੇ ਭਵਿੱਖ ਦੀਆਂ ਸੁਰੱਖਿਆ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ ਤਿਆਰ ਤੇ ਪੂਰੀ ਤਰ੍ਹਾਂ ਸਮਰੱਥ ਹੈ। ਦੇਸ਼ ਦੇ 13 ਲੱਖ ਸੈਨਿਕਾਂ ਵਾਲੇ ਮਜ਼ਬੂਤ ਬਲ ਦੀ ਕਮਾਨ ਸੰਭਾਲਣ ਤੋਂ ਇਕ ਦਿਨ ਬਾਅਦ ਉਨ੍ਹਾ ਕਿਹਾ ਕਿ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵਿਚਾਲੇ ਤਾਲਮੇਲ ਯਕੀਨੀ ਬਣਾਉਣਾ ਉਨ੍ਹਾ ਦੀਆਂ ਤਰਜੀਹਾਂ ਵਿੱਚੋਂ ਇਕ ਹੋਵੇਗਾ। ਰਾਇਸਾਨਾ ਹਿੱਲਜ਼ ਦੇ ਸਾਊਥ ਬਲਾਕ ’ਚ ਸਲਾਮੀ ਗਾਰਦ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾ ਕਿਹਾ ਕਿ ਭਾਰਤੀ ਫੌਜ ਨਿਵੇਕਲੀਆਂ ਜੰਗੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਜਿਹੇ ਖਤਰਿਆਂ ਲਈ ਤਿਆਰ ਰਹਿਣ ਵਾਸਤੇ ਇਹ ਮਹੱਤਵਪੂਰਨ ਹੈ ਕਿ ਸੈਨਿਕਾਂ ਨੂੰ ਆਧੁਨਿਕ ਹਥਿਆਰ ਮੁਹੱਈਆ ਕਰਵਾਏ ਜਾਣ।

Related Articles

LEAVE A REPLY

Please enter your comment!
Please enter your name here

Latest Articles