ਨਵੀਂ ਦਿੱਲੀ : ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਣ ਨੂੰ ‘ਘੋਰ ਨਿਰਾਸ਼ਾ ਵਾਲਾ’ ਅਤੇ ਸਿਰਫ ਸਰਕਾਰ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਣ ਵਾਲਾ ਕਰਾਰ ਦਿੰਦਿਆਂ ਸੋਮਵਾਰ ਕਿਹਾ ਕਿ ਇਸ ’ਚ ਨਾ ਤਾਂ ਕੋਈ ਦਿਸ਼ਾ ਹੈ ਤੇ ਨਾ ਹੀ ਕੋਈ ਦਿ੍ਰਸ਼ਟੀ ਹੈ।
ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਬਹਿਸ ’ਚ ਹਿੱਸਾ ਲੈਂਦਿਆਂ ਖੜਗੇ ਨੇ ਨੀਟ-ਯੂ ਜੀ ਪ੍ਰੀਖਿਆ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਕਰਾਉਣ, ਜਾਤੀ ਆਧਾਰਤ ਜਨਗਣਨਾ ਕਰਵਾਉਣ ਅਤੇ ਅਗਨੀਵੀਰ ਯੋਜਨਾ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾ ਸੱਤਾਧਾਰੀ ਭਾਜਪਾ ’ਤੇ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਲੋਕਤੰਤਰ ’ਚ ਹੰਕਾਰੀ ਤਾਕਤਾਂ ਲਈ ਕੋਈ ਜਗ੍ਹਾ ਨਹੀਂ ਹੈ।




