12.2 C
Jalandhar
Sunday, January 5, 2025
spot_img

41.40 ਲੱਖ ਤੇ 800 ਗ੍ਰਾਮ ਸੋਨਾ ਬਰਾਮਦ, 7 ਗਿ੍ਰਫਤਾਰ

ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਨੇ ਸਨਸਨੀਖੇਜ ਅੰਮਿ੍ਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿਨ੍ਹਾਂ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ 7 ਮੁਲਜ਼ਮਾਂ ਸਮੇਤ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮਿ੍ਰਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮਿ੍ਰਤਸਰ ਵਜੋਂ ਹੋਈ ਹੈ। ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ ਹੈ, ਦੀ ਧੀ ਹੈ, ਜੋ ਕਿ ਪੀੜਤ ਦੀ ਦੌਲਤ-ਸ਼ੋਹਰਤ ਤੋਂ ਭਲੀਭਾਂਤ ਜਾਣੂ ਸੀ ।
ਬੀਤੇ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ, ਨੇ ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ ਲੁੱਟ ਕੀਤੀ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗਿ੍ਰਫ਼ਤਾਰ ਕੀਤਾ, ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮਿ੍ਰਤਸਰ ਤੋਂ ਗਿ੍ਰਫ਼ਤਾਰ ਕੀਤਾ ਸੀ। ਪੁਲਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।
ਡੀ ਜੀ ਪੀ ਨੇ ਕਿਹਾ ਕਿ ਪੁਲਸ ਟੀਮਾਂ ਵੱਲੋਂ ਇਸ ਸਨਸਨੀਖੇਜ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਪੁਲਸ ਕਮਿਸ਼ਨਰ ਅੰਮਿ੍ਰਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ ਡੀ ਸੀ ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ ਸੀ ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਸ ਸਟੇਸ਼ਨ, ਸੀ ਆਈ ਏ-1 ਅਤੇ ਸੀ ਆਈ ਏ-2 ਦੀਆਂ ਪੁਲਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ, ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗਿ੍ਰਫਤਾਰ ਕੀਤਾ ਗਿਆ ਸੀ।ਸੀ ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸੰਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

Related Articles

LEAVE A REPLY

Please enter your comment!
Please enter your name here

Latest Articles