ਜਾਂਚ ਏਜੰਸੀਆਂ ਦੀ ਦੁਰਵਰਤੋਂ ਖਿਲਾਫ ਪ੍ਰਦਰਸ਼ਨ

0
217

ਨਵੀਂ ਦਿੱਲੀ : ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੁਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦਾ ਗਲਤ ਇਸਤੇਮਾਲ ਕੀਤੇ ਜਾਣ ਦੇ ਵਿਰੋਧ ’ਚ ਸੋਮਵਾਰ ਸੰਸਦ ਭਵਨ ਕੰਪਲੈਕਸ ’ਚ ਪ੍ਰਦਰਸ਼ਨ ਕੀਤਾ।
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਉਨ੍ਹਾਂ ਤਖਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ‘ਹਿਟਲਰਸ਼ਾਹੀ ਮੁਰਦਾਬਾਦ’ ਅਤੇ ‘ਵਿਰੋਧੀ ਆਗੂਆਂ ਨੂੰ ਗਿ੍ਰਫਤਾਰ ਕਰਨਾ ਬੰਦ ਕਰੋ’ ਦੇ ਨਾਅਰੇ ਲਾਏ।

LEAVE A REPLY

Please enter your comment!
Please enter your name here