ਬੀ ਐੱਸ ਐੱਫ ਨੇ ਘੁਸਪੈਠੀਆ ਮਾਰਿਆ

0
164

ਫ਼ਾਜ਼ਿਲਕਾ (�ਿਸ਼ਨ ਸਿੰਘ)-ਸੋਮਵਾਰ ਦੇਰ ਰਾਤ ਫਾਜ਼ਿਲਕਾ ’ਚ ਬੀ ਐੱਸ ਐੱਫ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਨਾਗਰਿਕ ਨੂੰ ਮਾਰ ਗਿਰਾਇਆ।ਦੱਸਿਆ ਜਾ ਰਿਹਾ ਹੈ ਕਿ ਇਹ ਪਾਕਿਸਤਾਨੀ ਨਾਗਰਿਕ ਘੁਸਪੈਠ ਦੀ ਕੋਸ਼ਿਸ਼ ਦੌਰਾਨ ਹੋਈ ਗੋਲੀਬਾਰੀ ’ਚ ਮਾਰਿਆ ਗਿਆ ।ਬੀ ਓ ਪੀ ਸਾਦਕੀ ਨੇੜੇ ਸੀਮਾ ਸੁਰੱਖਿਆ ਬਲ (ਬੀ ਐਸ ਐਫ) ਦੇ ਜਵਾਨ ਨੌਜਵਾਨ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਚੌਕਸ ਹੋ ਗਏ।ਪਹਿਲਾਂ ਬੀ ਐੱਸ ਐੱਫ ਜਵਾਨਾਂ ਨੇ ਨੌਜਵਾਨ ਨੂੰ ਰੁਕਣ ਲਈ ਕਿਹਾ।ਜਦੋਂ ਉਹ ਨਾ ਰੁਕਿਆ ਤਾਂ ਉਨ੍ਹਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।ਇਸ ਦੌਰਾਨ ਤਿੰਨ ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।ਜਦੋਂ ਜਵਾਨਾਂ ਨੇ ਜਾਂਚ ਕੀਤੀ ਤਾਂ ਉਸ ਦੇ ਕੋਲੋਂ ਪਰਸ, ਸਿਗਰਟ, ਈਅਰਫੋਨ ਅਤੇ ਤੰਬਾਕੂ ਬਰਾਮਦ ਹੋਇਆ।ਓਧਰ ਫਾਜ਼ਿਲਕਾ ਦੇ ਡੀ ਐਸ ਪੀ ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਘੁਸਪੈਠ ਕਾਰਨ ਹੋਈ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਾਜ਼ਿਲਕਾ ਵਿੱਚ ਭੇਜ ਦਿੱਤਾ ਗਿਆ ਹੈ। ਓਧਰ ਬੀ ਐਸ ਐਫ ਨਾਲ ਮੁਲਾਕਾਤ ਤੋਂ ਬਾਅਦ ਪਾਕਿਸਤਾਨ ਨੇ ਪਾਕਿਸਤਾਨੀ ਨਾਗਰਿਕ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

LEAVE A REPLY

Please enter your comment!
Please enter your name here