5 ਕਿਲੋ ਹੈਰੋਇਨ ਸਮੇਤ ਇੱਕ ਗਿ੍ਰਫਤਾਰ

0
208

ਚੰਡੀਗੜ੍ਹ/ਅੰਮਿ੍ਰਤਸਰ
(ਗੁਰਜੀਤ ਬਿੱਲਾ/ਨਰਿੰਦਰਜੀਤ ਸਿੰਘ)
ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ 5 ਕਿਲੋ ਹੈਰੋਇਨ ਸਮੇਤ ਗਿ੍ਰਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਸਵਾਰ ਸੀ।ਮੁਲਜ਼ਮ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਲੀ ਦੇ ਸਿੱਧੇ ਸੰਪਰਕ ਵਿੱਚ ਸੀ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ।
ਡੀ ਜੀ ਪੀ ਨੇ ਕਿਹਾ ਕਿ ਨਵੇਂ ਅਪਰਾਧਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ।ਪੁਲਸ ਕਮਿਸ਼ਨਰ ਅੰਮਿ੍ਰਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਲੱਖਾ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਹੈ ਅਤੇ ਇਸ ਨੂੰ ਖੇਮਕਰਨ ਤੋਂ ਅੰਮਿ੍ਰਤਸਰ ਡਲਿਵਰ ਕਰਨ ਜਾ ਰਿਹਾ ਹੈ।
ਏ ਡੀ ਸੀ ਪੀ ਸਿਟੀ-2 ਅਭਿਮਨਿਊ ਰਾਣਾ ਦੀ ਸਮੁੱਚੀ ਨਿਗਰਾਨੀ ਹੇਠ ਸੀ ਆਈ ਏ-2 ਦੀਆਂ ਪੁਲਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਖੇਮਕਰਨ ਦੇ ਇਲਾਕੇ ਤੋਂ ਸਫਲਤਾਪੂਰਵਕ ਕਾਬੂ ਕਰ ਲਿਆ।

LEAVE A REPLY

Please enter your comment!
Please enter your name here