25.2 C
Jalandhar
Thursday, September 19, 2024
spot_img

ਰਾਹੁਲ ਦੇ ਭਾਸ਼ਣ ਦੇ ਹਿੱਸੇ ਕਾਰਵਾਈ ’ਚੋਂ ਖਾਰਜ

ਨਵੀਂ ਦਿੱਲੀ : ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ਦੌਰਾਨ ਲੋਕ ਸਭਾ ’ਚ ਰਾਹੁਲ ਗਾਂਧੀ ਦੇ ਭਾਸ਼ਣ ਦੇ ਕੁਝ ਹਿੱਸੇ ਕਾਰਵਾਈ ਵਿੱਚੋਂ ਕੱਢ ਦਿੱਤੇ ਗਏ ਹਨ। ਇਨ੍ਹਾਂ ’ਚ ਹਿੰਦੂਆਂ ਅਤੇ ਹੋਰਾਂ ਬਾਰੇ ਟਿੱਪਣੀਆਂ ਸ਼ਾਮਲ ਹਨ। ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਦੇ ਪਹਿਲੇ ਭਾਸ਼ਣ ’ਤੇ ਸੋਮਵਾਰ ਭਾਰੀ ਹੰਗਾਮਾ ਹੋਇਆ ਸੀ। ਰਾਹੁਲ ਨੇ ਸੱਤਾਧਾਰੀ ਭਾਜਪਾ ਅਤੇ ਆਰ ਐੱਸ ਐੱਸ ’ਤੇ ਤਿੱਖੇ ਹਮਲੇ ਕੀਤੇ ਸਨ। ਭਾਜਪਾ ਦੇ ਸੰਸਦ ਮੈਂਬਰਾਂ ਨੇ ਸਖਤ ਵਿਰੋਧ ਪ੍ਰਗਟਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਿਰੋਧ ਕੀਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ’ਤੇ ਰਾਹੁਲ ਨੂੰ ਮੁਆਫੀ ਮੰਗਣ ਲਈ ਕਿਹਾ ਸੀ। ਇਸੇ ਦੌਰਾਨ ਰਾਹੁਲ ਗਾਂਧੀ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਕਿ ਉਨ੍ਹਾ ਦੀਆਂ ਬੀਤੇ ਦਿਨ ਸਦਨ ਵਿਚ ਕੀਤੀਆਂ ਟਿੱਪਣੀਆਂ ਨੂੰ ਰਿਕਾਰਡ ਵਿੱਚੋਂ ਕਿਉਂ ਹਟਾਇਆ ਗਿਆ ਹੈ। ਉਨ੍ਹਾ ਮੰਗ ਕੀਤੀ ਕਿ ਉਨ੍ਹਾ ਦੀਆਂ ਟਿੱਪਣੀਆਂ ਨੂੰ ਰਿਕਾਰਡ ’ਤੇ ਬਹਾਲ ਕੀਤਾ ਜਾਵੇ। ਰਾਹੁਲ ਨੇ ਕਿਹਾ ਕਿ ਉਨ੍ਹਾ ਨੂੰ ਜਦੋਂ ਇਹ ਪਤਾ ਲੱਗਿਆ ਕਿ ਉਨ੍ਹਾ ਦੀਆਂ ਟਿੱਪਣੀਆਂ ਨੂੰ ਹਟਾ ਦਿੱਤਾ ਗਿਆ ਹੈ ਤਾਂ ਬਹੁਤ ਦੁੱਖ ਲੱਗਿਆ, ਕਿਉਂਕਿ ਟਿੱਪਣੀ ਨੂੰ ਰਿਕਾਰਡ ਤੋਂ ਹਟਾਉਣਾ ਲੋਕਤੰਤਰ ਦੇ ਸੰਸਦੀ ਸਿਧਾਂਤਾਂ ਦੇ ਉਲਟ ਹੈ।

Related Articles

LEAVE A REPLY

Please enter your comment!
Please enter your name here

Latest Articles