ਸੁਲਤਾਨਪੁਰ (ਯੂ ਪੀ) : ਸਾਂਸਦ ਅਤੇ ਵਿਧਾਇਕਾਂ ਦੀ ਵਿਸ਼ੇਸ਼ ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੁੱਧ ਟਿੱਪਣੀ ਕਰਨ ਦੇ ਮਾਮਲੇ ਵਿਚ ਰਾਹੁਲ ਗਾਂਧੀ ਨੂੰ 26 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 2 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਲੋਕ ਸਭਾ ਸੈਸ਼ਨ ਹੋਣ ਕਾਰਨ ਰਾਹੁਲ ਗਾਂਧੀ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ, ਜਿਸ ਕਾਰਨ ਸੁਣਵਾਈ ਲਈ ਅਗਲੀ ਤਾਰੀਖ ਮੰਗੀ ਗਈ। ਸ਼ਾਹ ਵਿਰੁੱਧ ਕਥਿਤ ਟਿੱਪਣੀ ਲਈ 2018 ’ਚ ਭਾਜਪਾ ਆਗੂ ਵਿਜੇ ਮਿਸ਼ਰਾ ਵੱਲੋਂ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ।


