ਅਸਤਾਨਾ (ਕਜ਼ਾਕਿਸਤਾਨ)-ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇੱਥੇ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਕਾਲਤ ਦੌਰਾਨ ਯੁੱਧ ਖੇਤਰ ਵਿਚ ਮੌਜੂਦ ਭਾਰਤੀਆਂ ਦਾ ਮੁੱਦਾ ਉਠਾਇਆ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਦਬਾਅ ਪਾਇਆ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ ਦੇ ਸਲਾਨਾ ਸੰਮੇਲਨ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਪੁੱਜੇ ਸਨ। ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਐੱਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾ ਯੁੱਧ ਖੇਤਰ ਵਿਚ ਮੌਜੂਦ ਭਾਰਤੀ ਨਾਗਰਿਕਾਂ ਬਾਰੇ ਵਿਸ਼ੇਸ਼ ਤੌਰ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਚਰਚਾ ਕੀਤੀ ਹੈ।


