24 C
Jalandhar
Friday, October 18, 2024
spot_img

ਸਰਟੀਫਿਕੇਟ ਤਸਦੀਕ ‘ਚ ਗੜਬੜੀ ‘ਤੇ ਸਿੱਖਿਆ ਬੋਰਡ ਦੇ 3 ਮੁਲਾਜ਼ਮ ਮੁਅੱਤਲ

ਮੁਹਾਲੀ (ਗੁਰਜੀਤ ਬਿੱਲਾ)-ਪੰਜਾਬ ਫਾਰਮੇਸੀ ਕੌਂਸਲ ਵੱਲੋਂ 4 ਅਪ੍ਰੈਲ ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਉਨ੍ਹਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ਵਿਚ ਭੇਜੇ ਗਏ ਸਨ¢ ਬੋਰਡ ਵੱਲੋਂ ਇਨ੍ਹਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ‘ਤੇ ਦੋ ਰਿਪੋਰਟਾਂ ਭੇਜੀਆਂ ਗਈਆਂ, ਜਿਸ ਅਨੁਸਾਰ ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਦੱਸਿਆ ਗਿਆ ਅਤੇ ਦੂਜੀ ਰਿਪੋਰਟ ਵਿੱਚ ਸਰਟੀਫਿਕੇਟ ਜਾਅਲੀ ਹੋਣ ਬਾਰੇ ਕਿਹਾ ਗਿਆ¢ਪੰਜਾਬ ਫਾਰਮੇਸੀ ਕੌਂਸਲ ਵੱਲੋਂ ਭੇਜੇ ਪੱਤਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਮੁਢਲੀ ਪੜਤਾਲ ਸੰਯੁਕਤ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਕਰਵਾਈ ਗਈ¢ ਪੜਤਾਲ ਅਫ਼ਸਰ ਵੱਲੋਂ ਮਾਮਲੇ ਨਾਲ ਸੰਬੰਧਤ ਰਿਕਾਰਡ ਅਤੇ ਕੇਸ ਨਾਲ ਸੰਬੰਧਤ ਬੋਰਡ ਦਫ਼ਤਰ ਦੇ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ ‘ਤੇ ਪੇਸ਼ ਕੀਤੀ ਗਈ ਪੜਤਾਲ ਰਿਪੋਰਟ ਅਨੁਸਾਰ ਹਵਾਲੇ ਅਧੀਨ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਵਿਚ ਵੱਡੇ ਪੱਧਰ ‘ਤੇ ਖਾਮੀਆਂ ਪਾਈਆਂ ਗਈਆਂ ਹਨ ਅਤੇ ਕੇਸ ਨਾਲ ਸੰਬੰਧਤ ਰਿਕਾਰਡ ਨਾਲ ਛੇੜਛਾੜ ਕੀਤੀ ਹੋਈ ਪਾਈ ਗਈ ਹੈ¢
ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੜਤਾਲ ਰਿਪੋਰਟ ਵਿਚ ਨਾਮਜ਼ਦ ਹੋਏ ਬੋਰਡ ਦੇ ਕਰਮਚਾਰੀਆਂ ਪਰਵਿੰਦਰ ਸਿੰਘ, ਸੀਨੀਅਰ ਸਹਾਇਕ, ਰਣਜੀਤ ਸਿੰਘ ਅਤੇ ਰਾਜਿੰਦਰ ਸਿੰਘ, ਹੈਲਪਰਜ਼ ਸਰਟੀਫਿਕੇਟ ਸ਼ਾਖਾ ਨੂੰ ਤੁਰੰਤ ਪ੍ਰਭਾਵ ਨਾਲ ਬੋਰਡ ਦੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ¢ ਇਸ ਕੇਸ ਵਿੱਚ ਸ਼ਾਮਲ ਜਗਤਾਰ ਸਿੰਘ, ਦਿਹਾੜੀਦਾਰ, ਸਰਟੀਫਿਕੇਟ ਸ਼ਾਖਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਉਸ ਦਾ ਹੈੱਡਕੁਆਟਰ ਖੇਤਰੀ ਦਫ਼ਤਰ, ਰੂਪਨਗਰ ਵਿਖੇ ਸ਼ਿਫਟ ਕਰ ਦਿੱਤਾ ਗਿਆ ਹੈ¢ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਬੋਰਡ ਵੱਲੋਂ ਮੁਹਾਲੀ ਪੁਲਸ ਨੂੰ ਐਫ ਆਈ ਆਰ ਦਰਜ ਕਰਨ ਲਈ ਲਿਖਿਆ ਜਾ ਰਿਹਾ ਹੈ, ਤਾਂ ਜੋ ਇਸ ਫਰਜ਼ੀਵਾੜੇ ਦਾ ਪਰਦਾਫਾਸ਼ ਹੋ ਸਕੇ¢
ਬੋਰਡ ਦੀ ਆਮ ਪਬਲਿਕ ਨੂੰ ਅਪੀਲ ਹੈ ਕਿ ਬੋਰਡ ਦਫ਼ਤਰ ਤੋਂ ਸਰਟੀਫਿਕੇਟ, ਸੈਕਿੰਡ ਕਾਪੀ ਆਫ਼ ਸਰਟੀਫਿਕੇਟ ਦੀ ਪ੍ਰਾਪਤੀ ਜਾਂ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਨਿਰਧਾਰਤ ਵਿਧੀ ਅਨੁਸਾਰ ਹੀ ਕਰਵਾਈ ਜਾਵੇ ਅਤੇ ਅਣਅਧਿਕਾਰਤ ਜਾਂ ਗਲਤ ਅਨਸਰਾਂ ਦੇ ਜਾਲ ਵਿਚ ਨਾ ਫਸਿਆ ਜਾਵੇ¢

Related Articles

LEAVE A REPLY

Please enter your comment!
Please enter your name here

Latest Articles