25.4 C
Jalandhar
Friday, October 18, 2024
spot_img

ਨਵੇਂ ਲੋਕ ਵਿਰੋਧੀ ਕਾਨੂੰਨਾਂ ਖਿਲਾਫ ਤਿੰਨ ਖੱਬੀਆਂ ਪਾਰਟੀਆਂ ਵੱਲੋਂ ਪ੍ਰਦਰਸ਼ਨ

ਮੁਕਤਸਰ ਸਾਹਿਬ (ਸ਼ਮਿੰਦਰਪਾਲ/ਪੂਜਾ)-ਤਿੰਨ ਖੱਬੇ ਪੱਖੀ ਪਾਰਟੀਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ ਅਤੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਨੇ ਸਾਂਝੇ ਰੂਪ ਵਿੱਚ ਸ਼ੁੱਕਰਵਾਰ ਡੀ ਸੀ ਦਫਤਰ ਅੱਗੇ ਨਵੇਂ ਕਾਨੂੰਨਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਕੇ ਕਾਨੂੰਨਾਂ ਦੀਆਂ ਧਾਰਾਵਾਂ ਦੀਆਂ ਕਾਪੀਆਂ ਫੂਕੀਆਂ | ਇਸ ਮੌਕੇ ਕਾਮਰੇਡ ਜਗਰੂਪ, ਹਰਲਾਭ ਸਿੰਘ, ਜਗਜੀਤ ਸਿੰਘ ਜੱਸੇਆਣਾ, ਹਰਜੀਤ ਸਿੰਘ ਮਦਰੱਸਾ, ਤਰਸੇਮ ਲਾਲ ਅਤੇ ਖਰੈਤੀ ਲਾਲ ਨੇ ਨਵੇਂ ਕਾਨੂੰਨਾਂ ਬਾਰੇ ਵਿਸਥਾਰ ਨਾਲ ਵਿਆਖਿਆ ਕੀਤੀ ਅਤੇ ਇਨ੍ਹਾਂ ਨਵੇਂ ਕਾਨੂੰਨਾਂ ਦਾ ਲੋਕਾਂ ‘ਤੇ ਕੀ ਮਾੜਾ ਪ੍ਰਭਾਵ ਪਵੇਗਾ, ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਇਹ ਕਾਨੂੰਨ ਲੋਕਾਂ ‘ਤੇ ਜਬਰ ਨੂੰ ਵਧਾਉਣ ਅਤੇ ਡੰਡੇ ਨਾਲ ਲੋਕਾਂ ਦੀ ਜ਼ੁਬਾਨ ਬੰਦ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਭਾਰਤੀ ਸੰਵਿਧਾਨ ਵਿਰੋਧੀ ਹੈ ਅਤੇ ਹੁਣ ਤੀਜੀ ਵਾਰ ਇਕੱਲਿਆਂ ਬਹੁਮਤ ਨਹੀਂ ਹਾਸਲ ਕਰ ਸਕੀ | ਇਸ ਲਈ ਇਹ ਸਰਕਾਰ ਹੁਣ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀ ਹੈ ਅਤੇ ਲੋਕ ਪੱਖੀ ਕਾਨੂੰਨਾਂ ਨੂੰ ਬਦਲ ਕੇ ਤਾਨਾਸ਼ਾਹੀ ਵੱਲ ਵਧ ਰਹੀ ਹੈ ਅਤੇ ਜਿਹੜਾ ਇਸ ਸਰਕਾਰ ਦਾ ਵਿਰੋਧ ਕਰਦਾ ਹੈ, ਉਸ ਵਿਰੁੱਧ ਦੇਸ਼ ਧ੍ਰੋਹ ਦਾ ਸਰਟੀਫਿਕੇਟ ਦੇ ਦਿੰਦੀ ਹੈ | ਉਨ੍ਹਾਂ ਕਿਹਾ ਦੇਸ਼ ਅਤੇ ਪੰਜਾਬ ਦੇ ਸਮੂਹ ਖੱਬੇ ਪੱਖੀ ਅਤੇ ਜਨਤਕ ਸੰਗਠਨਾਂ ਨੂੰ ਇਕੱਠੇ ਕਰਕੇ ਸਰਕਾਰ ਵਿਰੁੱਧ ਘੋਲ ਮਘਾਇਆ ਜਾਵੇਗਾ ਅਤੇ ਕਾਨੂੰਨ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ |
ਉਨ੍ਹਾਂ ਇਹ ਵੀ ਕਿਹਾ ਕਿ ਖੱਬੇ ਪੱਖੀ ਬੁੱਧੀਜੀਵੀਆਂ ਨੂੰ ਵੀ ਪ੍ਰਗਤੀਸ਼ੀਲ ਲੇਖਣੀ ਵਿਰੁੱਧ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਦੇਸ਼ ਧ੍ਰੋਹੀ ਕਹਿ ਜੇਲ੍ਹਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ | ਜਿਸ ਦੀ ਮਿਸਾਲ ਅਰੁੰਧਤੀ ਰਾਏ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਕਰਕੇ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਲਹੂਵੀਟਵੇਂ ਸੰਘਰਸ਼ਾਂ ਤੋਂ ਵੀ ਪਿੱਛੇ ਨਹੀਂ ਹਟਿਆ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles