35.2 C
Jalandhar
Friday, October 18, 2024
spot_img

ਹਾਥਰਸ ਤ੍ਰਾਸਦੀ ਦੇ ਪੀੜਤਾਂ ਨੂੰ ਸਹੀ ਮੁਆਵਜ਼ਾ ਮਿਲੇ : ਰਾਹੁਲ

ਅਲੀਗੜ੍ਹ : ਰਾਹੁਲ ਗਾਂਧੀ ਸ਼ੁੱਕਰਵਾਰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਪਿਲਖਨਾ ਪਿੰਡ ਪਹੁੰਚੇ ਅਤੇ ਹਾਥਰਸ ਦੇ ਪਿੰਡ ‘ਚ ਸਤਿਸੰਗ ਦੌਰਾਨ ਵਾਪਰੀ ਤ੍ਰਾਸਦੀ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ | ਰਾਹੁਲ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਮਿਲੀ ਮਦਦ ਬਾਰੇ ਜਾਣਕਾਰੀ ਲਈ | ਉਨ੍ਹਾ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਹੀ ਮੰਚ ‘ਤੇ ਉਠਾਉਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕਰਨਗੇ | ਬਾਅਦ ‘ਚ ਉਹ ਹਾਥਰਸ ਗਏ ਅਤੇ ਜ਼ਖਮੀਆਂ ਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ | ਰਾਹੁਲ ਨੇ ਕਿਹਾ—ਮੁਆਵਜ਼ਾ ਸਹੀ ਦਿੱਤਾ ਜਾਣਾ ਚਾਹੀਦਾ ਹੈ | ਮੈਂ ਯੂ ਪੀ ਦੇ ਮੁੱਖ ਮੰਤਰੀ ਨੂੰ ਖੁੱਲ੍ਹੇ ਦਿਲ ਨਾਲ ਮੁਆਵਜਾ ਦੇਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਤ੍ਰਾਸਦੀ ਦਾ ਸ਼ਿਕਾਰ ਹੋਣ ਵਾਲੇ ਗਰੀਬ ਪਰਿਵਾਰਾਂ ਦੇ ਸਨ |

Related Articles

LEAVE A REPLY

Please enter your comment!
Please enter your name here

Latest Articles