ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਤੱਕ ਵਧੀ

0
140

ਨਵੀਂ ਦਿੱਲੀ : ਦਿੱਲੀ ਕਥਿਤ ਸ਼ਰਾਬ ਘੁਟਾਲੇ ’ਚ ਤਿਹਾੜ ਜੇਲ੍ਹ ’ਚ ਬੰਦ ਆਪ ਨੇਤਾ ਮਨੀਸ਼ ਸਿਸੋਦੀਆਂ ਨੂੰ ਦਿੱਲੀ ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਸਿਸੋਦੀਆ ਦੀ ਨਿਆਂਇਕ ਹਿਰਾਸਤ ਸੀ ਬੀ ਆਈ ਦੇ ਮਾਮਲੇ ’ਚ ਵਧਾਈ ਗਈ ਹੈ। ਸ਼ਨੀਵਾਰ ਨੂੰ ਉਨ੍ਹਾ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਸੀ ਬੀ ਆਈ ਨੇ ਉਨ੍ਹਾ ਨੂੰ ਕੋਰਟ ’ਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ। ਸੀ ਬੀ ਆਈ ਦੀ ਗਿ੍ਰਫ਼ਤਾਰੀ ਤੋਂ ਬਾਅਦ ਮਨੀਸ਼ ਪਿਛਲੇ ਸਾਲ 26 ਫਰਵਰੀ ਤੋਂ ਹਿਰਾਸਤ ’ਚ ਹਨ। ਇਸ ਤੋਂ ਬਾਅਦ ਈ ਡੀ ਨੇ ਵੀ ਉਨ੍ਹਾ ਨੂੰ ਗਿ੍ਰਫ਼ਤਾਰ ਕੀਤਾ ਸੀ।

LEAVE A REPLY

Please enter your comment!
Please enter your name here