27.5 C
Jalandhar
Friday, October 18, 2024
spot_img

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਨੂੰ ਬੰਪਰ ਕਮਾਈ : ਜਿੰਪਾ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ।ਪੰਜਾਬ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ’ਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭਿ੍ਰਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਜਿੰਪਾ ਨੇ ਦੱਸਿਆ ਕਿ ਜੂਨ 2024 ’ਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ, ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ।ਜਿੰਪਾ ਨੇ ਦੱਸਿਆ ਕਿ ਮਈ 2024 ’ਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ’ਚ ਆਏ, ਜਦਕਿ ਮਈ 2023 ’ਚ ਇਹ ਰਕਮ 430.63 ਕਰੋੜ ਰੁਪਏ ਸੀ।ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ।ਉਨ੍ਹਾ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ’ਚ ਆ ਰਹੀ ਹੈ। ਮਾਲ ਵਿਭਾਗ ਦੇ ਕੰਮ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਹਨਾ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸੰਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਭਿ੍ਰਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles