ਨੀਟ ਮਾਮਲੇ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

0
123

ਨਵੀਂ ਦਿੱਲੀ : ਨੀਟ-ਯੂ ਜੀ 2024 ਪੇਪਰ ਲੀਕ ਮਾਮਲੇ ’ਚ 38 ਪਟੀਸ਼ਨਾਂ ’ਤੇ ਸੁਪਰੀਮ ਕੋਰਟ 8 ਜੁਲਾਈ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਇਨ੍ਹਾਂ ਪਟੀਸ਼ਨਾਂ ਦੀ ਚੀਫ ਜਸਟਿਸ ਆਫ ਇੰਡੀਆ ਡੀ ਵਾਈ ਚੰਦਰਚੂੜ, ਜੇ ਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਵੱਲੋਂ ਸੁਣਵਾਈ ਕੀਤੀ ਜਾਵੇਗੀ।
ਨੀਟ ਪ੍ਰੀਖਿਆ ਦਾ ਨਤੀਜਾ 4 ਜੂਨ ਨੂੰ ਐਲਾਨਿਆ ਗਿਆ ਸੀ। ਉਧਰ ਕਥਿਤ ਗੜਬੜੀਆਂ ਕਾਰਨ ਪ੍ਰੀਖਿਆ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ ਦਰਮਿਆਨ ਕੇਂਦਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਸ਼ੁੱਕਰਵਾਰ ਸੁਪਰੀਮ ਕੋਰਟ ’ਚ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਫੈਸਲੇ ਨਾਲ ਲੱਖਾਂ ਇਮਾਨਦਾਰ ਵਿਦਿਆਰਥੀਆਂ ’ਤੇ ਅਸਰ ਪੈ ਸਕਦਾ ਹੈ।

LEAVE A REPLY

Please enter your comment!
Please enter your name here