ਮਜੀਠੀਆ ਖਿਲਾਫ ਸੰਮਨ ਵਾਪਸ

0
124

ਚੰਡੀਗੜ੍ਹ : ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸੋਮਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਗਏ ਹਨ। ਮਜੀਠੀਆ ਨੇ ਸੰਮਨਾਂ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਵੱਲੋਂ ਸੰਮਨ ਵਾਪਸ ਲੈਣ ਦੀ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਚੰਨੀ ਸਰਕਾਰ ਦੌਰਾਨ ਦਸੰਬਰ 2021 ’ਚ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਸਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ।

LEAVE A REPLY

Please enter your comment!
Please enter your name here