33.1 C
Jalandhar
Tuesday, October 22, 2024
spot_img

ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ’ਚ ਜ਼ਖਮੀ

ਜਲੰਧਰ (ਸ਼ੈਲੀ ਐਲਬਰਟ)
ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ, ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ ਮੁੱਖ ਮੁਲਜ਼ਮ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਸ ਹਿਰਾਸਤ ’ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ ਦੋਵੇਂ ਲੱਤਾਂ ’ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ।
ਰਤਨਦੀਪ ਸਿੰਘ ਦੀ 3 ਅਪ੍ਰੈਲ ਨੂੰ ਐੱਸ ਬੀ ਐੱਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਦੱਸਿਆ ਕਿ ਗਿ੍ਰਫਤਾਰੀ ਤੋਂ ਕੁੁਝ ਘੰਟਿਆਂ ਬਾਅਦ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸ ਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ’ਤੇ ਉਸ ਵੱਲੋਂ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਿਜਾ ਰਹੀ ਸੀ ਤਾਂ ਉਸ ਨੇ ਪੁਲਸ ’ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ।ਉਸ ਨੂੰ ਰੋਕਣ ਲਈ ਪੁਲਸ ਟੀਮਾਂ ਨੂੰ ਗੋਲੀ ਚਲਾਉਣੀ ਪਈ, ਜਿਸ ਦੌਰਾਨ ਉਹ ਫੱਟੜ ਹੋ ਗਿਆ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਪੁਲਸ ਟੀਮਾਂ ਨੇ ਉਸ ਪਾਸੋਂ ਇੱਕ .32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਬਲੂ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਹੀ ਜਸਪ੍ਰੀਤ ਸਿੰਘ ਉਰਫ਼ ਜੱਸੀ ਕੁਲਾਮ ਨਾਲ ਮਿਲ ਕੇ ਸਮਾਜ ਵਿੱਚ ਦਹਿਸ਼ਤ ਫੈਲਾਉਣ ਲਈ ਰਤਨਦੀਪ ਸਿੰਘ ਦੀ ਮਿੱਥ ਕੇ ਹੱਤਿਆ ਕੀਤੀ ਸੀ।
ਜੱਸੀ ਕੁਲਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ।ਏ ਆਈ ਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ’ਤੇ ਸੀ ਆਈ ਜਲੰਧਰ ਦੀਆਂ ਪੁਲਸ ਟੀਮਾਂ ਨੇ ਦਿਓਲ ਨਗਰ ਕਾਲੋਨੀ, ਜਲੰਧਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਬਬਲੂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।ਉਹ ਕੱਟੜ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਕਤਲ, ਇਰਾਦਾ-ਕਤਲ ਅਤੇ ਅਸਲਾ ਐਕਟ ਨਾਲ ਸੰਬੰਧਤ ਕਈ ਕੇਸ ਦਰਜ ਹਨ। ਬਬਲੂ ਅੰਮਿ੍ਰਤਸਰ ਪੁਲਸ ਦੇ ਇੱਕ ਏ ਐੱਸ ਆਈ ਦੇ ਕਤਲ ਵਿੱਚ ਵੀ ਸ਼ਾਮਲ ਹੈ।

Related Articles

LEAVE A REPLY

Please enter your comment!
Please enter your name here

Latest Articles