13.8 C
Jalandhar
Monday, December 23, 2024
spot_img

ਮਹੀਨੇ ‘ਚ ਫੜੇ 2205 ਨਸ਼ਾ ਤਸਕਰਾਂ ‘ਚੋਂ 260 ਵੱਡੀਆਂ ਮੱਛੀਆਂ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਲੱਗਭੱਗ ਇੱਕ ਮਹੀਨਾ ਪੂਰਾ ਹੋਣ ਦੇ ਨਾਲ ਪੰਜਾਬ ਪੁਲਸ ਨੇ 5 ਜੁਲਾਈ, 2022 ਤੋਂ ਹੁਣ ਤੱਕ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਮੇਂ ਦੌਰਾਨ ਪੁਲਸ ਵੱਲੋਂ ਕੁੱਲ 1730 ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 145 ਵਪਾਰਕ ਮਾਮਲਿਆਂ ਨਾਲ ਸੰਬੰਧਤ ਹਨ | ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੋਮਵਾਰ ਇੱਥੇ ਆਈ ਜੀ ਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੇ ਪਿਛਲੇ ਮਹੀਨੇ ਗਿ੍ਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਪੁਲਸ ਨੇ ਪਿਛਲੇ ਮਹੀਨੇ 99 ਭਗੌੜਿਆਂ ਅਤੇ ਐੱਨ ਡੀ ਪੀ ਐੱਸ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਮਹੀਨਾਵਾਰ ਅਪਡੇਟਸ ਦਿੰਦਿਆਂ ਆਈ ਜੀ ਪੀ ਨੇ ਕਿਹਾ ਕਿ ਪੁਲਸ ਨੇ 30 ਕਿਲੋਗ੍ਰਾਮ ਹੈਰੋਇਨ, 75 ਕਿਲੋਗ੍ਰਾਮ ਅਫੀਮ, 69 ਕਿਲੋਗ੍ਰਾਮ ਗਾਂਜਾ ਅਤੇ 185 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫਾਰਮਾ ਓਪੀਓਡਜ਼ ਦੀਆਂ 12.56 ਲੱਖ ਗੋਲੀਆਂ/ ਕੈਪਸੂਲ/ ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ | ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾਈ ਜਾ ਰਹੀ ਹੈ |
ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਪੁਲਸ ਨੇ 329 ਐੱਫ ਆਈ ਆਰ ਦਰਜ ਕਰਦਿਆਂ 453 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕਰਕੇ 8.4 ਕਿਲੋ ਹੈਰੋਇਨ, 10 ਕਿਲੋ ਅਫੀਮ, 2 ਕਿਲੋ ਗਾਂਜਾ ਅਤੇ 21 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 10.46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ |
ਆਈ ਜੀ ਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਾਰੇ ਪੁਲਸ ਜ਼ਿਲਿ੍ਹਆਂ ਦੀ ਹਫਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਅਤੇ ਡਰੱਗ ਮਨੀ ਦੀ ਬਰਾਮਦਗੀ, ਕੇਸ ਦਰਜ ਕਰਨ, ਨਸ਼ਿਆਂ ਦੇ ਤਸਕਰਾਂ ਅਤੇ ਭਗੌੜੇ ਅਪਰਾਧੀਆਂ ਦੀਆਂ ਗਿ੍ਫਤਾਰੀਆਂ ਦੇ ਆਧਾਰ ‘ਤੇ ਤਿੰਨ ਚੋਟੀ ਦੇ ਜ਼ਿਲਿ੍ਹਆਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹਨਾਂ ਤਿੰਨੋਂ ਸਿਖਰਲੇ ਜ਼ਿਲਿ੍ਹਆਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ |
ਡੀ ਜੀ ਪੀ ਪੰਜਾਬ ਗੌਰਵ ਯਾਦਵ ਵੱਲੋਂ ਵਰਦੀ ਵਿੱਚ ਕਿਸੇ ਵੀ ਕਾਲੀ ਭੇਡ ਨੂੰ ਬਰਦਾਸ਼ਤ ਨਾ ਕਰਨ ਲਈ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਦਿੱਤੇ ਜਾਣ ਦੇ ਨਾਲ ਆਈ ਜੀ ਪੀ ਨੇ ਕਿਹਾ ਕਿ ਗਲਤ ਕਾਰਵਾਈਆਂ ਵਿੱਚ ਸ਼ਾਮਲ ਪਾਏ ਜਾਣ ਉਪਰੰਤ ਇੱਕ ਡੀ ਐੱਸ ਪੀ ਸਮੇਤ ਛੇ ਅਜਿਹੇ ਪੁਲਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ |
ਜ਼ਿਕਰਯੋਗ ਹੈ ਕਿ ਡੀ ਜੀ ਪੀ ਵੱਲੋਂ ਸਾਰੇ ਸੀ ਪੀਜ਼/ਐੱਸ ਐੱਸ ਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ |
ਉਹਨਾਂ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ |

Related Articles

LEAVE A REPLY

Please enter your comment!
Please enter your name here

Latest Articles