ਮੁੰਬਈ : ਇੱਥੇ ਐਤਵਾਰ ਰਾਤ ਤੋਂ ਸਵੇਰੇ ਤੱਕ ਛੇ ਘੰਟਿਆਂ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਪੈਣ ਕਾਰਨ ਕਈ ਨੀਵੇਂ ਇਲਾਕਿਆਂ ’ਚ ਪਾਣੀ ਭਰ ਗਿਆ। ਹਵਾਈ ਅੱਡੇ ’ਤੇ ਦਿਸਣਯੋਗਤਾ ਘੱਟ ਗਈ। ਸਵੇਰੇ 11 ਵਜੇ ਤੱਕ 50 ਉਡਾਣਾਂ ਰੱਦ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ 42 ਉਡਾਣਾਂ ਇੰਡੀਗੋ ਦੀਆਂ, 6 ਉਡਾਣਾਂ ਏਅਰ ਇੰਡੀਆ ਦੀਆਂ ਅਤੇ ਦੋ ਉਡਾਣਾਂ ਹੋਰ ਏਅਰਲਾਈਨਜ਼ ਦੀਆਂ ਹਨ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲ ਟਰੈਕਾਂ ’ਤੇ ਪਾਣੀ ਭਰਨ ਕਾਰਨ ਮੁੰਬਈ ਡਿਵੀਜ਼ਨ ਦੀਆਂ ਪੰਜ ਰੇਲ ਗੱਡੀਆਂ ਨੂੰ ਰੱਦ ਕਰਨਾ ਪਿਆ। ਕੁਝ ਲੋਕਲ ਟਰੇਨਾਂ ਵੀ ਕਈ ਘੰਟੇ ਦੇਰੀ ਨਾਲ ਚੱਲੀਆਂ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਦਾ ਐਲਾਨ ਕਰਨਾ ਪਿਆ।