ਜ਼ੇਲੈਂਸਕੀ ਵੱਲੋਂ ਮੋਦੀ-ਪੁਤਿਨ ਗਲਵੱਕੜੀ ਦੀ ਨਿੰਦਾ

0
133

ਕੀਵ : ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਤਿਨ ਦੀ ਮੁਲਾਕਾਤ ਦੀ ਨਿੰਦਾ ਕੀਤੀ ਹੈ। ਉਨ੍ਹਾ ਕਿਹਾ ਕਿ ਜਦੋਂ ਰੂਸ ਯੂਕਰੇਨ ’ਤੇ ਲਗਾਤਾਰ ਹਮਲੇ ਕਰ ਰਿਹਾ ਹੈ, ਇਹ ਬਹੁਤ ਦੁਖਦਾਈ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਨੇਤਾ ਮਾਸਕੋ ਜਾ ਕੇ ਦੁਨੀਆ ਦੇ ਸਭ ਤੋਂ ਵੱਡੇ ਅਪਰਾਧੀ ਨੂੰ ਗਲੇ ਲਗਾ ਲੈਂਦਾ ਹੈ। ਇਸੇ ਦੌਰਾਨ ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਰੂਸੀ ਮਿਜ਼ਾਈਲ ਹਮਲੇ ’ਚ ਤਿੰਨ ਬੱਚਿਆਂ ਸਮੇਤ 37 ਲੋਕਾਂ ਦੀ ਮੌਤ ਹੋ ਗਈ ਅਤੇ 13 ਬੱਚਿਆਂ ਸਮੇਤ 170 ਲੋਕ ਜ਼ਖਮੀ ਹੋ ਗਏ। ਯੂਕਰੇਨ ਨੇ ਇਹ ਵੀ ਦਾਅਵਾ ਕੀਤਾ ਕਿ ਬੱਚਿਆਂ ਦੇ ਸਭ ਤੋਂ ਵੱਡੇ ਹਸਪਤਾਲ, ਜਿੱਥੇ ਕੈਂਸਰ ਤੋਂ ਪੀੜਤ ਬੱਚੇ ਇਲਾਜ ਅਧੀਨ ਸਨ, ਉੱਤੇ ਹਮਲਾ ਕੀਤਾ ਗਿਆ।

LEAVE A REPLY

Please enter your comment!
Please enter your name here