33.1 C
Jalandhar
Tuesday, October 22, 2024
spot_img

ਪ੍ਰਧਾਨ ਵੱਲੋਂ ਸਿੱਖਿਆ ਨੀਤੀ ਦਾ ਗੁਣਗਾਨ

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਗਲਵਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੀ ਸਮੀਖਿਆ ਮੀਟਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾ ਪੂਰੇ ਭਾਰਤ ’ਚ ਸਕੂਲੀ ਸਿੱਖਿਆ ਦੇ ਸਰਵਪੱਖੀ ਵਿਕਾਸ ਲਈ ਅਗਲੇ ਪੰਜ ਸਾਲਾਂ ਲਈ ਰੋਡਮੈਪ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾ ਕਿਹਾ ਕਿ ਸਿੱਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਵਿਜ਼ਨ ਦਾ ਮੁੱਖ ਟੀਚਾ ਹੈ। ਉਨ੍ਹਾ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਉਨ੍ਹਾ ਕਿਹਾ ਕਿ ਕੌਮੀ ਸਿੱਖਿਆ ਨੀਤੀ ਦੇ ਲੱਗਭੱਗ ਚਾਰ ਸਾਲਾਂ ਦੌਰਾਨ ਦੇਸ਼ ’ਚ ਸਿੱਖਿਆ ਪ੍ਰਣਾਲੀ ਨੇ ਬਹੁਤ ਤਰੱਕੀ ਕੀਤੀ ਹੈ। ਇਸ ਨੂੰ ਲਾਗੂ ਕਰਨਾ ਭਾਰਤ ਨੂੰ ਇੱਕ ਗਿਆਨ ਮਹਾਂਸ਼ਕਤੀ ’ਚ ਬਦਲਣ ਅਤੇ ਮਿਆਰੀ ਸਿੱਖਿਆ ਤੱਕ ਬਰਾਬਰ, ਸੰਮਲਿਤ ਪਹੁੰਚ ਨੂੰ ਸਮਰੱਥ ਬਣਾਉਣ ਦੀ ਕੁੰਜੀ ਹੈ। ਭਾਰਤੀ ਭਾਸ਼ਾਵਾਂ ’ਚ ਸਿੱਖਿਆ ਬਾਰੇ ਬੋਲਦਿਆਂ ਉਨ੍ਹਾ ਕਿਹਾ ਕਿ ਕੌਮੀ ਸਿੱਖਿਆ ਨੀਤੀ 2020 ਮਾਤ ਭਾਸ਼ਾ ਸਮੇਤ ਸਾਰੀਆਂ ਭਾਰਤੀ ਭਾਸ਼ਾਵਾਂ ’ਚ ਸਿੱਖਿਆ ਦੇ ਮਹੱਤਵ ’ਤੇ ਜ਼ੋਰ ਦਿੰਦੀ ਹੈ। ਉਨ੍ਹਾ ਸਿੱਖਿਆ ਲਈ ਪਹੁੰਚ, ਬਰਾਬਰੀ, ਗੁਣਵੱਤਾ, ਸਮਰੱਥਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

Related Articles

LEAVE A REPLY

Please enter your comment!
Please enter your name here

Latest Articles