ਜਲੰਧਰ (ਸ਼ੈਲੀ ਐਲਬਰਟ,
ਸੁਰਿੰਦਰ ਕੁਮਾਰ)
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਰਿਜ਼ਰਵ) ਦੀ 10 ਜੁਲਾਈ ਨੂੰ ਹੋਣ ਜਾ ਰਹੀ ਉਪ ਚੋਣ ਲਈ ਮੰਗਲਵਾਰ 181 ਪੋਲਿੰਗ ਪਾਰਟੀਆਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਥਾਪਤ ਡਿਸਪੈਚ ਸੈਂਟਰ ਤੋਂ ਵੋਟਿੰਗ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ।ਡਾ. ਅਗਰਵਾਲ ਨੇ ਦੱਸਿਆ ਕਿ ਸੀ ਈ ਓ ਪੰਜਾਬ ਦੀ ਪਹਿਲ ’ਤੇ ਵੋਟਰਾਂ ਦੀ ਸਹੂਲਤ ਲਈ ‘ਕਿਊ ਇਨਫਰਮੇਸ਼ਨ ਸਿਸਟਮ’ ਜਾਰੀ ਕੀਤਾ ਗਿਆ ਹੈ।
ਇਸ ਤਹਿਤ ਵੋਟਰ ਵਟਸਐਪ ’ਤੇ 7447447217 ਨੂੰ ਸੇਵ ਕਰਕੇ ‘ਵੋਟ’ ਟਾਈਪ ਕਰਕੇ ਮੈਸੇਜ ਭੇਜ ਕੇ ਆਪਣੇ ਪੋਲਿੰਗ ਬੂਥ ’ਤੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।