25.1 C
Jalandhar
Monday, October 21, 2024
spot_img

ਚੀਮਾ ਵੱਲੋਂ ਸੇਵਾ ਖੇਤਰ ’ਚ ਜੀ ਐੱਸ ਟੀ ਦੀ ਪਾਲਣਾ ਨੂੰ ਵਧਾਉਣ ’ਤੇ ਜ਼ੋਰ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ ਐੱਸ ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਵਿੱਤ ਮੰਤਰੀ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਅਤੇ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾ ਕਰ ਪਾਲਣਾ ਦੇ ਵਾਧੇ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਯਮਤ ਆਡਿਟ, ਜਾਂਚ ਅਤੇ ਆਊਟਰੀਚ ਪ੍ਰੋਗਰਾਮ ਆਦਿ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਗਤੀਸ਼ੀਲਤਾ ਨੂੰ ਵਧਾਉਣ ਅਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ’ਤੇ ਜ਼ੋਰ ਦਿੱਤਾ ਗਿਆ।ਉਹਨਾ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਖੇਤਰ ਵਿੱਚ ਜੀ ਐੱਸ ਟੀ ਦੀ ਪਾਲਣਾ ’ਤੇ ਧਿਆਨ ਕੇਂਦਰਤ ਕਰਕੇ ਕਰ ਮਾਲੀਏ ਵਿੱਚ ਵਾਧੇ ਨਾਲ ਸੂਬੇ ਦੇ ਆਰਥਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਇਸ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੁੰਦੀ ਹੈ।ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਪਏ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੰਮੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਸੂਬੇ ਦੇ ਮਾਲੀਏ ਵਿੱਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਅਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਨੂੰ ਵੀ ਅਪਣਾਉਣ।
ਇਸ ਵਿਆਪਕ ਸਮੀਖਿਆ ਮੀਟਿੰਗ ਵਿੱਚ ਆਬਕਾਰੀ ਮਾਲੀਆ ਵਧਾਉਣ ਲਈ ਉਪਰਾਲੇ ਕਰਨ ਦੇ ਨਾਲ-ਨਾਲ ਆਬਕਾਰੀ ਮਾਲੀਏ ਦੀ ਚੋਰੀ ਅਤੇ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਖ਼ਤ ਉਪਰਾਲੇ ਕਰਨ ਸਮੇਤ ਕਈ ਮੁੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਧੀਕ ਕਮਿਸ਼ਨਰ ਕਰ ਗੌਰੀ ਪਰਾਸ਼ਰ ਜੋਸ਼ੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles