ਤਲਾਕਸ਼ੁਦਾ ਮੁਸਲਿਮ ਔਰਤ ਫੌਜਦਾਰੀ ਕਾਨੂੰਨ ਤਹਿਤ ਵੀ ਗੁਜ਼ਾਰਾ ਭੱਤਾ ਮੰਗਣ ਦੀ ਹੱਕਦਾਰ

0
124

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਮੁਸਲਿਮ ਔਰਤ ਆਪਣੇ ਪਤੀ ਤੋਂ ਗੁਜ਼ਾਰਾ ਭੱਤਾ ਮੰਗ ਸਕਦੀ ਹੈ। ਇਸ ਸੰਬੰਧੀ ਔਰਤਾਂ ਜ਼ਾਬਤਾ ਫੌਜਦਾਰੀ ਦੀ ਧਾਰਾ 125 ਤਹਿਤ ਪਟੀਸ਼ਨ ਵੀ ਦਾਇਰ ਕਰ ਸਕਦੀਆਂ ਹਨ। ਸੁਪਰੀਮ ਕੋਰਟ ਨੇ ਸਪਸ਼ਟ ਕੀਤਾ ਕਿ ਧਰਮ ਨਿਰਪੱਖਤਾ ਸਾਰੀਆਂ ਵਿਆਹੁਤਾ ਔਰਤਾਂ ’ਤੇ ਲਾਗੂ ਹੁੰਦੀ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ। ਜਸਟਿਸ ਬੀਵੀ ਨਾਗਰਤਨਾ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਜ਼ਾਰਾ ਭੱਤਾ ਦਾਨ ਨਹੀਂ, ਬਲਕਿ ਸਾਰੀਆਂ ਵਿਆਹੀਆਂ ਔਰਤਾਂ ਦਾ ਅਧਿਕਾਰ ਹੈ। ਜਸਟਿਸ ਨਾਗਰਤਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾਅਸੀਂ ਸੁਪਰੀਮ ਕੋਰਟ ਵਿਚ ਆਈ ਅਪੀਲ ਨੂੰ ਖਾਰਜ ਕਰ ਰਹੇ ਹਾਂ ਤੇ ਧਾਰਾ 125 ਸਾਰੀਆਂ ਔਰਤਾਂ ’ਤੇ ਲਾਗੂ ਹੋਵੇਗੀ।
ਅਬਦੁਲ ਸਮਦ ਨੇ ਤਿਲੰਗਾਨਾ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਕਿਹਾ ਸੀ ਕਿ ਤਲਾਕਸ਼ੁਦਾ ਮੁਸਲਿਮ ਔਰਤ ਫੌਜਦਾਰੀ ਕਾਨੂੰਨ ਦੀ ਧਾਰਾ 125 ਤਹਿਤ ਪਟੀਸ਼ਨ ਦਾਇਰ ਕਰਨ ਦੀ ਹੱਕਦਾਰ ਨਹੀਂ ਹੈ। ਤਿਲੰਗਾਨਾ ਹਾਈ ਕੋਰਟ ਨੇ ਮੁਹੰਮਦ ਅਬਦੁਲ ਸਮਦ ਨੂੰ ਆਪਣੀ ਤਲਾਕਸ਼ੁਦਾ ਪਤਨੀ ਨੂੰ ਹਰ ਮਹੀਨੇ 10,000 ਰੁਪਏ ਦਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਸੀ।

LEAVE A REPLY

Please enter your comment!
Please enter your name here