ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸੰਬੰਧੀ ਸਿਖਰਲੀ ਅਦਾਲਤ ਦੇ ਫੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਬੁੱਧਵਾਰ ਖੁਦ ਨੂੰ ਵੱਖ ਕਰ ਲਿਆ। ਸੂਤਰਾਂ ਮੁਤਾਬਕ ਜਸਟਿਸ ਖੰਨਾ ਨੇ ਖੁਦ ਨੂੰ ਇਸ ਮਾਮਲੇ ਤੋਂ ਵੱਖ ਕਰਨ ਵਾਸਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਜਸਟਿਸ ਖੰਨਾ ਵੱਲੋਂ ਖੁਦ ਨੂੰ ਵੱਖ ਕੀਤੇ ਜਾਣ ਮਗਰੋਂ ਹੁਣ ਪੁਨਰਵਿਚਾਰ ਪਟੀਸ਼ਨਾਂ ’ਤੇ ਵਿਚਾਰ ਕਰਨ ਲਈ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੀ ਸੰਵਿਧਾਨਕ ਬੈਂਚ ਦੇ ਪੁਨਰਗਠਨ ਦੀ ਲੋੜ ਹੋਵੇਗੀ।




