ਫ਼ਤਿਹਗੜ੍ਹ ਸਾਹਿਬ (ਪ੍ਰਮੋਦ ਭਾਰਦਵਾਜ)
ਸਿਹਤ ਵਿਭਾਗ ਵਿੱਚ ਬਹੁਤ ਜਲਦ ਕਰੀਬ 500 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਭਰਤੀ ਕੀਤੀਆਂ 950 ਨਰਸਾਂ ਨੂੰ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਇਹ ਜਾਣਕਾਰੀ ਸਿਹਤ ਤੇ ਪਰਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੇ ਜਾਰੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ।
ਉਨ੍ਹਾ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾ ਪਟਿਆਲਾ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਇੱਕ ਮੀਡੀਆ ਕਰਮੀ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਉਤੇ ਪਟਿਆਲਾ ਵਿਖੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਹਰ ਮੀਡੀਆ ਕਰਮੀ ਨੂੰ ਸਮਾਜ ਪ੍ਰਤੀ ਅਜਿਹੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।





