ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈ ਡੀ ਖਿਲਾਫ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ ਕੀਤੀ ਜਾਵੇਗੀ। ਕੇਜਰੀਵਾਲ ਨੇ ਈ ਡੀ ਵਲੋਂ ਆਬਕਾਰੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਤੇ ਸੰਮਨਾਂ ਨੂੰ ਚੁਣੌਤੀ ਦਿੱਤੀ ਹੋਈ ਹੈ। ਹਾਈ ਕੋਰਟ ਨੇ ਵੀਰਵਾਰ ਕਿਹਾ ਕਿ ਇਸ ਸੰਬੰਧੀ ਕੇਜਰੀਵਾਲ ਈ ਡੀ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦੇਣ।
ਕੇਜਰੀਵਾਲ ਦੇ ਵਕੀਲ ਨੇ ਇਸ ਲਈ ਸਮਾਂ ਮੰਗਿਆ ਜਿਸ ਤੋਂ ਬਾਅਦ ਹਾਈ ਕੋਰਟ ਨੇ ਇਹ ਮਾਮਲਾ 9 ਸਤੰਬਰ ’ਤੇ ਪਾ ਦਿੱਤਾ। ਈ ਡੀ ਨੇ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ’ਚ ਕੇਜਰੀਵਾਲ ਨੂੰ ਇਸ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਦੱਸਿਆ ਹੈ। ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਘੁਟਾਲੇ ਤੋਂ ਮਿਲੇ ਪੈਸੇ ਆਮ ਆਦਮੀ ਪਾਰਟੀ ’ਤੇ ਖਰਚ ਕੀਤੇ ਗਏ।



